AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਅਕਾਲੀ ਦਲ ਦਾ ਬੇੜਾ ਡੁੱਬ ਚੁੱਕਾ ਹੈ: ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪਾਰਟੀ ਦਾ ਬੇੜਾ ਹੁਣ ਡੁੱਬ ਚੁੱਕਾ ਹੈ। ਇਸ ਮੌਕੇ ਉਨ੍ਹਾਂ ਨੇ ਅਰਬੀ ਘੋੜਿਆਂ ਦੇ ਇੱਕ ਮਾਮਲੇ ’ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਤਿੱਖਾ ਹਮਲਾ ਕੀਤਾ ਅਤੇ ਮਜੀਠੀਆ ਨੂੰ ਅਰਬੀ ਘੋੜਿਆਂ ਬਾਰੇ ਜਾਣਕਾਰੀ 5 ਦਸੰਬਰ ਤੱਕ ਦੇਣ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਾਣਕਾਰੀ ਨਾ ਦਿੱਤੀ ਤਾਂ ਉੁਹ ਇਸ ਮਾਮਲੇ ਨੂੰ ਜਨਤਕ ਕਰਨਗੇ। ਮੁੱਖ ਮੰਤਰੀ ਨੇ ਪਿਛਲੇ ਕੁੱਝ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲੈਣਾ ਸ਼ੁਰੂ ਕੀਤਾ ਹੈ। ਮੁੱਖ ਮੰਤਰੀ ਨੇ ਇੱਥੇ ਮਿਊਂਸਿਪਲ ਭਵਨ ਵਿੱਚ 251 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਸਬੰਧੀ ਸਮਾਗਮ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਬੇੜਾ ਡੁੱਬ ਚੁੱਕਾ ਹੈ ਅਤੇ ਹੁਣ ਤਾਂ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹਰਸਿਮਰਤ ਕੌਰ ਬਾਦਲ ਦੀ ਸੁਰ ਵੀ ਆਪਸ ਵਿੱਚ ਨਹੀਂ ਮਿਲਦੀ। ਇਸ ਮੌਕੇ ਮੁੱਖ ਮੰਤਰੀ ਨੇ 1957 ਦੀ ਇੱਕ ਘਟਨਾ ਨੂੰ ਲੈ ਕੇ ਮਜੀਠੀਆ ਨੂੰ ਘੇਰਿਆ ਅਤੇ ਇਸ ਘਟਨਾ ਦਾ ਸਬੰਧ ਮਜੀਠੀਆ ਦੇ ਪੁਰਖਿਆਂ ਨਾਲ ਜੋੜਿਆ ਹੈ। ਉਨ੍ਹਾਂ ਕਿਹਾ ਕਿ ਅਰਬ ਦੇ ਇੱਕ ਰਾਜੇ ਵੱਲੋਂ ਫੌਜ ਦੀ ਸਿਖਲਾਈ ਵਾਸਤੇ ਇਹ ਘੋੜੇ ਤੋਹਫ਼ੇ ਵਿੱਚ ਦਿੱਤੇ ਸਨ ਜੋ ਫੌਜ ਦੇ ਸਿਖਲਾਈ ਕੇਂਦਰ ਮੇਰਠ ਨਹੀਂ ਪੁੱਜੇ ਸਨ। ਸ੍ਰੀ ਮਾਨ ਨੇ ਇਹ ਵੀ ਕਿਹਾ ਕਿ ਮਜੀਠੀਆ ਖ਼ਾਨਦਾਨ ਨੇ ਜੱਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਵਾਲੇ ਦਿਨ ਤੋਂ ਅਗਲੇ ਦਿਨ ਇਸ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਖਾਣਾ ਪਰੋਸਿਆ ਅਤੇ ਜਨਰਲ ਡਾਇਰ ਨੂੰ ਸਿਰੋਪਾਓ ਤੋਂ ਇਲਾਵਾ ਮੁਆਫ਼ੀ ਵੀ ਦਿਵਾਈ ਸੀ।

Scroll to Top