AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਦਿੱਤਾ 24 ਘੰਟਿਆਂ ਦਾ ਅਲਟੀਮੇਟਮ; ਮੁਲਜ਼ਮ ਅਧਿਆਪਕ ਖਿਲਾਫ਼ ਕੀਤੀ ਕਾਰਵਾਈ ਦੀ ਮੰਗ

ਇੱਥੋਂ ਨਾਲ ਲਗਦੇ ਪਿੰਡ ਰੱਖ ਭੰਗਵਾਂ ਵਿਖੇ ਸਕੂਲ ਅਧਿਆਪਕ ਵਲੋਂ ਸਕੂਲ ਦੀਆਂ ਛੋਟੀਆਂ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕਰਨ ਕਰ ਕੇ ਸਦਮੇ ‘ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਕਰਨ ਵਾਸਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਅਤੇ ਮਜੀਠੀਆ ਦੀ ਧਰਮ ਪਤਨੀ ਹਲਕਾ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਮੁਲਜ਼ਮ ਅਧਿਆਪਕ ਤੇ ਇਸ ਕੇਸ ਨਾਲ ਸਬੰਧਤ ਸਾਰੇ ਵਿਅਕਤੀਆਂ ਖਿਲਾਫ਼ ਸਖ਼ਤ ਕਾਨੂਨੀ ਕਾਰਵਾਈ ਕਰਨ ਦੀ ਮੰਗ ਕੀਤੀ ਤੇ ਮੁਲਜ਼ਮ ਅਧਿਆਪਕ ਨੂੰ 24 ਘੰਟਿਆਂ ਅੰਦਰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਨਹੀਂ ਤਾਂ ਥਾਣਾ ਮਜੀਠਾ ਵਿਖੇ ਪੱਕਾ ਧਰਨਾ ਲਗਾਉਣ ਦੀ ਚਿਤਾਵਨੀ ਦਿੱਤੀ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪਿੰਡ ਰੱਖ ਭੰਗਵਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਅਧਿਆਪਕ ਰਾਕੇਸ਼ ਕੁਮਾਰ ਵੱਲੋਂ ਸਕੂਲ ਦੀਆਂ ਤਿੰਨ ਛੋਟੀਆਂ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਸਨ। ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਅਧਿਆਪਕ ਵਲੋਂ ਇਹ ਹਰਕਤਾਂ ਦਸੰਬਰ ਮਹੀਨੇ ਤੋਂ ਲਗਾਤਾਰ ਜਾਰੀ ਸਨ, ਫਿਰ ਸਕੂਲਾਂ ਵਿਚ ਛੁੱਟੀਆਂ ਹੋ ਗਈਆਂ ਅਤੇ ਛੁੱਟੀਆਂ ਤੋਂ ਬਾਅਦ ਬੱਚੀਆਂ ਨੇ ਸਕੂਲ ਜਾਣ ਤੋਂ ਇਨਕਾਰ ਕੀਤਾ ਤਾਂ ਪਰਿਵਾਰਕ ਮੈਂਬਰਾਂ ਵਲੋਂ ਸਖਤੀ ਨਾਲ ਪੁੱਛਣ ’ਤੇ ਬੱਚੀਆਂ ਨੇ ਸਾਰੀ ਗੱਲ ਦੱਸੀ। ਇਸ ‘ਤੇ ਬੱਚੀਆਂ ਦੇ ਮਾਪਿਆਂ ਨੇ ਸਕੂਲ ਜਾ ਕੇ ਮੁੱਖ ਅਧਿਆਪਕ ਨਾਲ ਗੱਲ ਕੀਤੀ ਪਰ ਉਨ੍ਹਾਂ ਨੇ ਕੋਈ ਠੋਸ ਉਤਰ ਨਾ ਦਿੱਤਾ ਬੱਚੀਆਂ ਦੇ ਮਾਪਿਆਂ ਦੇ ਦੱਸਣ ਅਨੁਸਾਰ ਸਕੂਲ ਦੀ ਮੁੱਖ ਅਧਿਆਪਕ ਨੇ ਉਲਟਾ ਗੱਲ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਅਤੇ ਮੁਲਜ਼ਮ ਅਧਿਆਪਕ ਨਾਲ ਰਾਜੀਨਾਮਾ ਕਰਨ ਲਈ ਦਬਾਅ ਬਣਾਇਆ ਪਰ ਬੱਚੀਆਂ ਦੇ ਮਾਪੇ ਸਕੂਲ ਪ੍ਰਸ਼ਾਸ਼ਨ ਵਲੋਂ ਇਨਸਾਫ ਨਾ ਮਿਲਦਾ ਵੇਖ ਕੇ ਥਾਣਾ ਮਜੀਠਾ ਵਿਖੇ ਗਏ ਜਿਥੇ ਥਾਣਾ ਮੁਖੀ ਅਮੋਲਕ ਸਿੰਘ ਅਤੇ ਲੇਡੀ ਸਬ ਇੰਸਪੈਕਟਰ ਨੇ ਤੁਰੰਤ ਪ੍ਰਭਾਵ ਨਾਲ ਬੱਚੀਆਂ ਦੇ ਮਾਪਿਆਂ ਦੇ ਬਿਆਨਾਂ ਦੇ ਅਧਾਰ ’ਤੇ ਮੁਲਜ਼ਮ ਅਧਿਆਪਕ ਖਿਲਾਫ ਬਣਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ 20 ਦਸੰਬਰ ਤੋਂ ਅਧਿਆਪਕ ਵਲੋਂ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਇਸ ਬਾਰੇ ਸਕੂਲ ਦੇ ਬਾਕੀ ਅਧਿਆਪਕਾਂ ਨੂੰ ਵੀ ਪਤਾ ਸੀ ਪਰ ਉਨ੍ਹਾਂ ਨੇ ਇੰਨੇ ਦਿਨ ਮਾਮਲੇ ਦਬਾਉਣ ਦੀ ਕੋਸ਼ਿਸ਼ ਕੀਤੀ। ਮਜੀਠੀਆ ਨੇ ਕਿਹਾ ਕਿ ਬੱਚੀਆਂ ਵਲੋਂ ਆਪਣੇ ਮਾਪਿਆਂ ਦੱਸਣ ਤੋਂ 3 ਜਨਵਰੀ ਦਾ ਮੁਕੱਦਮਾ ਦਰਜ ਹੋਇਆ ਹੈ ਪਰ ਦੋਸ਼ੀ ਅਜੇ ਤੱਕ ਪੁਲਿਸ ਦੇ ਕਾਬੂ ਨਹੀ ਆਇਆ। ਮਜੀਠੀਆ ਨੇ ਪੰਜਾਬ ਸਰਕਾਰ ਅਤੇ Çਸਿਖਆ ਮੰਤਰੀ ਹਰਜੋਤ ਸਿੰਘ ਬੈਂਸ ਖਿਲਾਫ ਬੋਲਦਿਆਂ ਕਿਹਾ ਕਿ 3 ਜਨਵਰੀ ਦਾ ਮੁਕੱਦਮਾ ਦਰਜ ਹੋਣ ਤੋਂ ਹੁਣ ਤੱਕ ਨਾ ਤਾਂ ਸਿੱਖਿਆ ਮੰਤਰੀ ਅਤੇ ਨਾਂ ਹੀ Çਸਿਖਆ ਵਿਭਾਗ ਦਾ ਕੋਈ ਉਚ ਅਧਿਕਾਰੀ ਬੱਚੀਆਂ ਦੇ ਮਾਪਿਆਂ ਨਾਲ ਹਮਦਰਦੀ ਪ੍ਰਗਟ ਕਰਨ ਤੱਕ ਨਹੀਂ ਆਇਆ ਜਿਸ ਤੋਂ ਪ੍ਰਸ਼ਾਸ਼ਨ ਦੀ ਮਨਸ਼ਾ ਬੱਚੀਆਂ ਦੇ ਭਵਿੱਖ ਪ੍ਰਤੀ ਸਾਫ ਦਿਖਾਈ ਦਿੰਦੀ ਹੈ। ਇਸ ਮੌਕੇ ਹਲਕਾ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਨੇ ਪਰਿਵਾਰਕ ਮੈਬਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਮਦਰਦੀ ਪਰਿਵਾਰਾਂ ਨਾਲ ਹੈ ਅਤੇ ਮਾਮਲੇ ਵਿਚ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿਵਾੳਣ ਲਈ ਉਨ੍ਹਾਂ ਪਰਿਵਾਰਕ ਮੈਬਰਾਂ ਨਾਲ ਖੜੇ ਹਨ। ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ 24 ਘੰਟੇ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਅਗਰ 24 ਘੰਟੇ ਵਿਚ ਦੋਸ਼ੀ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਥਾਣਾ ਮਜੀਠਾ ਵਿਖੇ ਪੱਕਾ ਧਰਨਾ ਲਗਾਉਣਗੇ। ਇਸ ਮੋਕੇ ਉਨ੍ਹਾਂ ਦੇ ਨਾਲ ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਭੁੱਲਰ, ਸਾਬਕਾ ਸਰਪੰਚ ਭੁਪਿੰਦਰ ਸਿੰਘ ਭੰਗਵਾਂ, ਸਾਬਕਾ ਸਰਪੰਚ ਡਾ: ਕੁਲਬੀਰ ਸਿੰਘ, ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।

Scroll to Top