AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

 ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼ੁਰੂ, ਰਾਜੋਆਣਾ ਨੂੰ ਜਾਰੀ ਹੋ ਸਕਦੇ ਹਨ ਭੁੱਖ ਹੜਤਾਲ ਖਤਮ ਕਰਨ ਦੇ ਹੁਕਮ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼ੁਰੂ ਹੋ ਗਈ ਹੈ। ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਹੰਗਾਮੀ ਮੀਟਿੰਗ ਸੱਦੀ ਹੈ ਜਿਸ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਵੱਲੋਂ ਪਟਿਆਲਾ ਜੇਲ੍ਹ ‘ਚ ਸ਼ੁਰੂ ਕੀਤੀ ਭੁੱਖ ਹੜਤਾਲ ਨੂੰ ਲੈ ਕੇ ਇਹ ਮੀਟਿੰਗ ਸੱਦੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੇ ਸਾਰੇ ਯਤਨਾਂ ਦੇ ਬਾਵਜੂਦ ਰਾਜੋਆਣਾ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।

ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇੱਕ ਪੱਤਰ ਲਿਖਿਆ ਸੀ ਜਿਸ ਵਿਚ ਉਸ ਨੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ’ਤੇ ਉਸ ਨੂੰ ਰਾਹਤ ਦੇਣ ਲਈ ਕੋਈ ਸਾਰਥਕ ਯਤਨ ਨਾ ਕਰਨ ਦਾ ਦੋਸ਼ ਲਾਇਆ। ਅੱਜ ਦੀ ਮੀਟਿੰਗ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਾਜੋਆਣਾ ਨੂੰ ਭੁੱਖ ਹੜਤਾਲ ਖਤਮ ਕਰਨ ਦੇ ਹੁਕਮ ਜਾਰੀ ਕੀਤੇ ਜਾ ਸਕਦੇ ਹਨ।

Scroll to Top