AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਅਦਾਲਤ ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਬਰੀ

ਜ਼ੀਰਾ ਦੀ ਅਦਾਲਤ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ ਦਿੰਦਿਆਂ ਬਰੀ ਕਰ ਦਿੱਤਾ ਹੈ। ਦਰਅਸਲ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹੋਰ ਅਕਾਲੀ ਆਗੂਆਂ ਵਲੋਂ ਦਸੰਬਰ 2017 ਦੌਰਾਨ ਹਰੀਕੇ ਪੱਤਣ ਨੈਸ਼ਨਲ ਹਾਈਵੇ ’ਤੇ ਧਰਨਾ ਦਿੱਤਾ ਗਿਆ ਸੀ। ਇਹ ਧਰਨਾ ਸਾਰੀ ਰਾਤ ਚੱਲਦਾ ਰਿਹਾ ਸੀ। ਇਸ ਦੇ ਚੱਲਦੇ ਪੁਲਸ ਵਲੋਂ ਸੁਖਬੀਰ ਸਿੰਘ ਬਾਦਲ ਅਤੇ ਹੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਅਦਾਲਤ ਨੇ ਇਸ ਮਾਮਲੇ ਵਿਚ ਸੁਖਬੀਰ ਬਾਦਲ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਦੇ ਇਸ ਫ਼ੈਸਲੇ ’ਤੇ ਸੁਖਬੀਰ ਬਾਦਲ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ਪ੍ਰਕਿਰਿਆ ’ਤੇ ਪੂਰਾ ਭਰੋਸਾ ਹੈ ਅਤੇ ਅੱਜ ਇਹ ਭਰੋਸਾ ਹੋਰ ਵੀ ਪੱਕਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਇਕ ਵਾਰ ਫਿਰ ਸੱਚਾਈ ਦੀ ਜਿੱਤ ਹੋਈ ਹੈ। ਦੂਜੇ ਪਾਸੇ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਦੇ ਫ਼ੈਸਲੇ ਨੂੰ ਸੱਚਾਈ ਦੀ ਜਿੱਤ ਦੱਸਦਿਆਂ ਕਿਹਾ ਕਿ ਇਹ ਪਰਚਾ ਸਿਆਸੀ ਰੰਜਿਸ਼ ਦੇ ਚੱਲਦਿਆਂ ਨਜਾਇਜ਼ ਤੌਰ ’ਤੇ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਕਾਂਗਰਸ ਪਾਰਟੀ ਨੇ ਧੱਕਾ ਕੀਤਾ ਸੀ, ਜਿਸ ਕਾਰਨ ਸਾਨੂੰ ਧਰਨਾ ਲਗਾਉਣਾ ਪਿਆ। ਅਸੀਂ ਸ਼ਾਂਤਮਈ ਵਾਹਿਗੁਰੂ ਜਾਪ ਕਰਦਿਆਂ ਧਰਨਾ ਦਿੱਤਾ ਸੀ ਪਰ ਸਾਡੇ ’ਤੇ ਝੂਠਾ ਪਰਚਾ ਦਰਜ ਕੀਤਾ ਗਿਆ। ਅੱਜ ਅਦਾਲਤ ਦੇ ਫ਼ੈਸਲੇ ਨੇ ਸੱਚ ਦੀ ਜਿੱਤ ਹੋਈ ਹੈ।

Scroll to Top