
ਨਿਊਯਾਰਕ ਅਤੇ ਅਮਰੀਕਾ ਦੇ ਹੋਰ ਹਿੱਸਿਆਂ ਵਿਚ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਦੀਆਂ ਹਾਲ ਹੀ ਦੀਆਂ ਘਟਨਾਵਾਂ ਨੂੰ ਨਿੰਦਾਯੋਗ’ ਕਾਰਵਾਈਆਂ ਕਰਾਰ ਦਿੰਦਿਆਂ ਅਮਰੀਕੀ ਸੂਬੇ ਨਿਊਜਰਸੀ ਦੇ ਹੋਬੋਕਨ ਸ਼ਹਿਰ ਦੇ ਮੇਅਰ ਨੇ ਸਿੱਖਾਂ ਖ਼ਿਲਾਫ਼ ਵੱਧ ਰਹੀ ਨਫ਼ਰਤ ’ਤੇ ਚਿੰਤਾ ਪ੍ਰਗਟਾਈ ਹੈ। ਮੇਅਰ ਰਵੀ ਐੱਸ ਭੱਲਾ ਨੇ ਕਿਹਾ ਕਿ ਦੇਸ਼ ‘ਚ ਘੱਟ ਗਿਣਤੀ ਭਾਈਚਾਰੇ ਖ਼ਿਲਾਫ਼ ਅਪਰਾਧ ਹੋ ਰਹੇ ਹਨ ਤੇ ਚਿੰਤਾ ਵਾਲੀ ਗੱਲ ਹੈ। ਮੇਅਰ ਨੇ ਕੁਝ ਦਿਨ ਪਹਿਲਾਂ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੂੰ ਕਈ ਚਿੱਠੀਆਂ ਮਿਲੀਆਂ ਹਨ, ਜਿਸ ਵਿੱਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।