AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

‘ਆਪ’ ਨੇ ਹੁਣ ਤੱਕ 70 ਹਜ਼ਾਰ ਕਰੋੜ ਦਾ ਕਰਜ਼ਾ ਲਿਆ: ਪੀਰ ਮੁਹੰਮਦ

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਏ ਦਿਨ ਪੰਜਾਬ ਨੂੰ ਕਰਜ਼ੇ ਹੇਠ ਡੋਬ ਰਹੀ ਹੈ। ਸਰਕਾਰ ਵੱਲੋਂ ਬੀਤੇ ਦਿਨੀਂ 941 ਕਰੋੜ ਰੁਪਏ ਦਾ ਨਵਾਂ ਕਰਜ਼ਾ ਲਿਆ ਗਿਆ ਹੈ, ਇਸ ਹਿਸਾਬ ਨਾਲ ਆਮ ਆਦਮੀ ਪਾਰਟੀ ਵੱਲੋਂ ਨਵੰਬਰ ਦੇ ਮਹੀਨੇ ਵਿੱਚ ਹੀ ਲਿਆ ਗਿਆ ਕਰਜ਼ਾ 4,450 ਕਰੋੜ ਰੁਪਏ ਦਾ ਹੋ ਜਾਵੇਗਾ। ਇਨ੍ਹਾਂ ਨੇ ਆਪਣੇ 20 ਮਹੀਨਿਆਂ ਦੇ ਕਾਰਜਕਾਲ ਵਿੱਚ ਹੁਣ ਤੱਕ 70 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ। ਅਕਾਲੀ ਆਗੂ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਲੋਕ ਪੱਖੀ ਸਕੀਮਾਂ ਬੰਦ ਕਰ ਦਿੱਤੀਆ ਹਨ। ਇਹ ਚਿੰਤਾਜਨਕ ਹੈ ਕਿ ਇਸ ਸਰਕਾਰ ਨੇ ਨਾ ਹੀ ਕੋਈ ਨਵਾਂ ਵਿਕਾਸ ਪ੍ਰੋਜੈਕਟ ਲਿਆਂਦਾ ਹੈ ਤੇ ਨਾ ਹੀ ਕੋਈ ਸੂਬੇ ਦਾ ਵਿਕਾਸ ਹੀ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਾਨ ਸਰਕਾਰ ਅਰਵਿੰਦ ਕੇਜਰੀਵਾਲ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪੰਜਾਬ ਦੇ ਸਰਕਾਰੀ ਜਹਾਜ਼ਾਂ ਦੀ ਦੁਰਵਰਤੋਂ ਨੂੰ ਬੰਦ ਕਰ ਕੇ ਪੰਜਾਬ ਦੇ ਖਜ਼ਾਨੇ ਦੀ ਲੁੱਟ ਨੂੰ ਤੁਰੰਤ ਬੰਦ ਕਰੇ।

Scroll to Top