AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਇਹ ਬਹਿਸ ਨਹੀਂ ਸਿਆਸੀ ਡਰਾਮਾ, ਪਾਣੀਆਂ ਤੇ ਬੇਅਦਬੀ ਦਾ ਮੁੱਦਾ ਡਿਬੇਟ ’ਚੋਂ ਗਾਇਬ : ਪ੍ਰਤਾਪ ਬਾਜਵਾ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਪੰਜਾਬ ਦਿਵਸ ਮੌਕੇ ’ਤੇ ਲੁਧਿਆਣਾ ਸਥਿਤ ਪੰਜਾਬ ਯੂਨੀਵਰਸਿਟੀ ਵਿਚ ਰੱਖੀ ਗਈ ਖੁੱਲ੍ਹੀ ਬਹਿਸ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਹੈ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਮਹਾ ਡਿਬੇਟ ਡਿਬੇਟ ਨਾ ਰਹਿ ਕੇ ਇਕ ਡਰਾਮਾ ਬਣ ਗਈ ਹੈ। ਬਦਕਿਸਮਤੀ ਦੀ ਗੱਲ ਹੈ ਕਿ ਹਰਿਆਣੇ ਦੀਆਂ ਸਾਰੀਆਂ ਸਿਆਸੀ ਜਮਾਤਾਂ ਇਕੱਠੀਆਂ ਹੋ ਕੇ ਪੰਜਾਬ ਦਾ ਪਾਣੀ ਲੈ ਕੇ ਜਾਣ ਦੀ ਰਣਨੀਤੀ ਬਣਾ ਰਹੀਆਂ ਹਨ ਪਰ ਦੂਜੇ ਪਾਸੇ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਜੀ ਤਾਕਤ ਦੇ ਨਸ਼ੇ ਵਿਚ ਚੂਰ ਹੋ ਕੇ ਸਿਰ ਜੋੜਨ ਦੀ ਬਜਾਏ ਸਿਰ ਤੋੜ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਜਿਸ ਦੇ ਚੱਲਦੇ ਲੁਧਿਆਣਾ ਵਿਚ ਸਿਆਸੀ ਡਰਾਮਾ ਕੀਤਾ ਜਾ ਰਿਹਾ ਹੈ।  ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੋਸ਼ਲ ਮੀਡੀਆ ਟੀਮ ਨੇ ਦਿੱਲੀ ਤੋਂ ਟਵੀਟ ਕਰਕੇ ਉਨ੍ਹਾਂ ਚਾਰ ਮੁੱਦਿਆਂ ਬਾਰੇ ਦੱਸਿਆ ਜਿਨ੍ਹਾਂ ’ਤੇ ਬਹਿਸ ਕੀਤੀ ਜਾਣੀ ਹੈ ਪਰ ਪੰਜਾਬ ਦੇ ਸਭ ਤੋਂ ਵੱਡੇ ਮੁੱਦੇ ਐੱਸ. ਵਾਈ. ਐੱਲ. ਅਤੇ ਬੇਅਦਬੀ ਨੂੰ ਇਸ ਬਹਿਸ ਵਿਚ ਸ਼ਾਮਲ ਹੀ ਨਹੀਂ ਕੀਤਾ ਗਿਆ। ਇਹ ਮੁੱਦੇ ਪੰਜਾਬ ਦੇ ਹਰ ਵਿਅਕਤੀ ਦੇ ਨਾਲ ਜੁੜੇ ਹੋਏ ਹਨ, ਪਰ ਅਫਸੋਸ ਦੀ ਗੱਲ ਹੈ ਕਿ ਇਨ੍ਹਾਂ ਮੁੱਦਿਆਂ ਨੂੰ ਹੀ ਬਹਿਸ ਦਾ ਹਿੱਸਾ ਨਹੀਂ ਰੱਖਿਆ ਗਿਆ। ਬਾਜਵਾ ਨੇ ਕਿਹਾ ਕਿ ਇਸ ਡਰਾਮੇ ਦੀ ਸਾਰੀ ਸਕ੍ਰਿਪਟ ਦਿੱਲੀ ਤੋਂ ਲਿਖੀ ਗਈ ਹੈ। ਜਿਸ ਲਈ ਕਿਸੇ ਵੀ ਸਿਆਸੀ ਜਮਾਤ ਨੂੰ ਸੱਦਾ ਨਹੀਂ ਦਿੱਤਾ ਗਿਆ। ਬਾਜਵਾ ਨੇ ਕਿਹਾ ਕਿ ਇਸ ਡਰਾਮੇ ਨੂੰ ਚਲਾਉਣ ਲਈ ਸਾਰੇ ਸ਼ਹਿਰ ਨੂੰ ਪੁਲਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਜਦਕਿ ਪੰਜਾਬ ਸਰਕਾਰ ਨੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ 50-50 ਪਾਸ ਜਾਰੀ ਕੀਤੇ ਹਨ। ਸਰਕਾਰ ਵਲੋਂ ਬਹਿਸ ਵਿਚ ਆਮ ਲੋਕਾਂ ਨੂੰ ਨਹੀਂ ਆਉਣ ਦਿੱਤਾ ਗਿਆ। 

Scroll to Top