
ਸਮਾਲ ਸਕੇਲ ਮੈਨੂਫੈਕਚਰਰਜ਼ ਐਸੋਸੀਏਸ਼ਨ (ਐੱਸਐੱਸਐੱਮਏ) ਨੇ ਮੁੱਖ ਮੰਤਰੀ ਦੀ ਲੁਧਿਆਣਾ ਫੇਰੀ ਦੌਰਾਨ 15 ਸਤੰਬਰ ਨੂੰ ਉਨ੍ਹਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਅੱਜ ਇੱਥੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੀ ਮੀਟਿੰਗ ’ਚ ਕੀਤਾ ਗਿਆ। ਸ੍ਰੀ ਠੁਕਰਾਲ ਨੇ ਕਿਹਾ ਕਿ ‘ਆਪ’ ਨੇ ਵੋਟਾਂ ਲੈਣ ਸਮੇਂ ਵਾਅਦਾ ਕੀਤਾ ਸੀ ਕਿ ਸਰਕਾਰ ਬਨਣ ਉਪਰੰਤ ਮਿਕਸ ਲੈਂਡ ਯੂਜ਼ ਅਤੇ ਰਿਹਾਇਸ਼ੀ ਇਲਾਕੇ ਵਿੱਚ ਚੱਲ ਰਹੀ ਇੰਡਸਟਰੀ ਨੂੰ ਸਨਅਤੀ ਇਲਾਕੇ ਐਲਾਨਿਆ ਜਾਵੇਗਾ ਪਰ ਵਾਅਦਾ ਵਫ਼ਾ ਨਹੀਂ ਹੋਇਆ। ਠੁਕਰਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 15 ਨੂੰ ਇੱਥੇ ਇਨ੍ਹਾਂ ਇਲਾਕਿਆਂ ਨੂੰ ਸਨਅਤੀ ਇਲਾਕੇ ਐਲਾਨਣ ਦੀ ਬਜਾਇ ਮਿਆਦ ’ਚ ਪੰਜ ਸਾਲ ਦਾ ਵਾਧਾ ਕਰਨ ਜਾ ਰਹੇ ਹਨ, ਜਿਸ ਨੂੰ ਮਨਜ਼ੂਰ ਨਹੀਂ ਕੀਤਾ ਜਾ ਸਕਦਾ।