AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਕਿਸਾਨਾਂ ਖ਼ਿਲਾਫ਼ ਕੇਸ ਰੱਦ ਕਰਵਾਉਣ ਲਈ ਅੰਦੋਲਨ ਵਿੱਢਿਆ ਜਾਵੇਗਾ: ਰੁਲਦੂ ਸਿੰਘ

ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਾਉਣ ’ਤੇ ਕਿਸਾਨਾਂ ਉੱਪਰ ਦਰਜ ਕੀਤੇ ਜਾ ਰਹੇ ਕੇਸਾਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ 13 ਨਵੰਬਰ ਨੂੰ ਲੁਧਿਆਣਾ ਵਿੱਚ ਇੱਕ ਵਿਸ਼ੇਸ ਮੀਟਿੰਗ ਸੱਦੀ ਗਈ ਹੈ। ਇਸ ਵਿੱਚ ਇਨ੍ਹਾਂ ਕੇਸਾਂ ਨੂੰ ਰੱਦ ਕਰਵਾਉਣ ਲਈ ਅਗਲਾ ਅੰਦੋਲਨ ਵਿੱਢਣ ਵਾਸਤੇ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਹੀ ਸੰਯੁਕਤ ਕਿਸਾਨ ਮੋਰਚੇ ਅਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿੱਚ 26, 27 ਅਤੇ 28 ਨਵੰਬਰ ਦੇ ਧਰਨੇ ਦੀ ਤਿਆਰੀ ਸਬੰਧੀ ਰਣਨੀਤੀ ਉਲੀਕੀ ਜਾਵੇਗੀ। ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਪੂਰੀ ਮਸ਼ੀਨਰੀ ਮੁਹੱਈਆ ਨਹੀਂ ਕਰਵਾਈ ਗਈ, ਇਸ ਕਾਰਨ ਕਣਕ ਦੀ ਬਜਿਾਈ ਵਿੱਚ ਦੇਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਰਾਲੀ ਦੇ ਮਸਲੇ ਵਿੱਚ ਜਿਨ੍ਹਾਂ ਕਿਸਾਨਾਂ ’ਤੇ ਕੇਸ ਦਰਜ ਕੀਤੇ ਹਨ, ਉਹ ਕਿਸਾਨ ਰਿਹਾਅ ਕੀਤੇ ਜਾਣ ਅਤੇ ਕੇਸ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜੋ ਸਬਸਿਡੀ ਕਿਸਾਨਾਂ ਨੂੰ ਪਰਾਲੀ ਸੰਭਾਲਣ ਵਾਲੇ ਸੰਦਾਂ ਉੱਪਰ ਦਿੱਤੀ ਗਈ ਸੀ, ਉਹ ਵੀ ਕਿਸਾਨਾਂ ਨੂੰ ਪੂਰੀ ਨਹੀਂ ਮਿਲੀ, ਜਿਸ ਵਿੱਚ ਅਫ਼ਸਰਸ਼ਾਹੀ ਦੀ ਮਿਲੀਭੁਗਤ ਨਾਲ ਵੱਡਾ ਘਪਲਾ ਹੋਣ ਦਾ ਖਦਸ਼ਾ ਹੈ। ਇਸ ਦੀ ਪੜਤਾਲ ਕਰ ਕੇ ਸਬੰਧਤ ਵਿਅਕਤੀਆਂ ਉੱਪਰ ਕਾਰਵਾਈ ਕੀਤੀ ਜਾਵੇ

Scroll to Top