AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਕਿਸਾਨਾਂ ਨੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਤੋਂ ਵਿਧਾਇਕ ਕਰਮਬੀਰ ਘੁੰਮਣ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਸਰਕਾਰ ਦੀ ਸ਼ਹਿ ’ਤੇ ਹਲਕਾ ਵਿਧਾਇਕ ਨੇ ਪੁਲੀਸ ਪ੍ਰਸ਼ਾਸਨ ’ਤੇ ਦਬਾਅ ਬਣਾ ਕੇ ਰੰਜਿਸ਼ ਤਹਿਤ 3 ਔਰਤਾਂ ਸਣੇ 8 ਲੋਕਾਂ ’ਤੇ ਝੂਠਾ ਪਰਚਾ ਦਰਜ ਕਰਵਾ ਕੇ 11 ਦਿਨ ਤੋਂ 80 ਸਾਲਾ ਬਜ਼ੁਰਗ ਮਾਤਾ ਸੁਰਿੰਦਰ ਕੌਰ ਕਾਲੜਾ ਨੂੰ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਲਦ ਤੋਂ ਜਲਦ ਝੂਠੇ ਪਰਚੇ ਰੱਦ ਕੀਤੇ ਜਾਣ ਨਹੀਂ ਤਾਂ ਜਥੇਬੰਦੀ ਵੱਲੋਂ 18 ਜਨਵਰੀ ਨੂੰ ਰੇਲ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਅਜਿਹੇ ਕੰਮ ਕਰਕੇ ਜਥੇਬੰਦੀਆਂ ਦੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਚੱਲਣ ਵਾਲੇ ਸੰਘਰਸ਼ ਦੇ ਰਾਹ ਵਿੱਚ ਰੋੜੇ ਅਟਕਾ ਰਹੀ ਹੈ। ਇਸ ਦੇ ਨਾਲ-ਨਾਲ ਸਰਕਾਰ ਕਿਸਾਨਾਂ-ਮਜ਼ਦੂਰਾਂ ਦੇ ਵਿਰੁੱਧ ਭੁਗਤ ਕੇ ਮੋਦੀ ਸਰਕਾਰ ਦਾ ਪੱਖ ਪੂਰਨ ਵਾਲਾ ਕੰਮ ਕਰ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ, ਹਰਦੀਪ ਸਿੰਘ ਫੌਜੀ, ਸਤਨਾਮ ਸਿੰਘ ਮਾਨੋਚਾਹਲ, ਗੁਰਦੇਵ ਸਿੰਘ ਮੋਗਾ, ਸਰਵਣ ਸਿੰਘ ਬਾਊਪੁਰ ਹਾਜ਼ਰ ਸਨ।

Scroll to Top