AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਕਿਸਾਨਾਂ ਪ੍ਰਤੀ ਸੁਹਿਰਦ ਨਹੀਂ ਸਰਕਾਰ: ਡੱਲੇਵਾਲ

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅੱਜ ਇੱਥੇ ਪਿੰਡ ਢਿੱਲਵਾਂ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਫਸਲਾਂ ’ਤੇ ਦਰਾਮਦ ਫ਼ੀਸ ਘਟਾ ਕੇ ਇਹ ਚਾਹੁੰਦੀ ਹੈ ਕਿ ਕਿਸਾਨਾਂ ਨੂੰ ਫਸਲਾਂ ਦਾ ਸਹੀ ਮੁੱਲ ਨਾ ਮਿਲੇ ਅਤੇ ਕਿਸਾਨਾਂ ਨੂੰ ਬਰਬਾਦ ਕਰ ਦਿੱਤਾ ਜਾਵੇ। ਉਨ੍ਹਾਂ ਵਰਕਰਾਂ ਨੂੰ 2 ਜਨਵਰੀ ਨੂੰ ਜੰਡਿਆਲਾ ਗੁਰੂ, 6 ਜਨਵਰੀ ਨੂੰ ਐੱਸਕੇਐੱਮ ਗੈਰ-ਰਾਜਨੀਤਿਕ ਅਤੇ 18 ਜਥੇਬੰਦੀਆਂ ਵੱਲੋਂ ਕੀਤੀਆਂ ਜਾਣ ਵਾਲੀਆਂ ਮਹਾਰੈਲੀਆਂ ਵਿੱਚ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ ਪਰਾਲੀ ਦੇ ਮੁੱਦੇ ’ਤੇ ਪੁਲੀਸ ਵੱਲੋਂ ਕਿਸਾਨਾਂ ’ਤੇ ਕੀਤੇ ਗਏ ਤਸ਼ੱਦਦ ਦੀ ਨਿਖੇਧੀ ਕੀਤੀ। ਕਿਸਾਨ ਆਗੂ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਤਿੰਨੋਂ ਕਾਲੇ ਕਾਨੂੰਨ ਵਾਪਸ ਲੈਣ ਅਤੇ ਹੋਰ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਧਰਨਾ ਖ਼ਤਮ ਕਰਵਾ ਲਿਆ ਗਿਆ ਪਰ ਅੱਜ ਤੱਕ ਕੋਈ ਮੰਗ ਨਹੀਂ ਮੰਨੀ ਗਈ। ਉਨ੍ਹਾਂ ਕਿਸਾਨਾਂ ਨੂੰ ਰੈਲੀਆਂ ਵਿੱਚ ਪੁੱਜਣ ਦੀ ਅਪੀਲ ਕੀਤੀ।

Scroll to Top