AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ, ਰਜਿੰਦਰ ਸਿੰਘ ਧਾਮੀ ਤੇ ਗਿਆਨੀ ਬਲਵਿੰਦਰ ਸਿੰਘ ਨੇ ਤਸਵੀਰਾਂ ਤੋਂ ਹਟਾਇਆ ਪਰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਭਾਈ ਸੀਤਲ ਸਿੰਘ ਸਿਤਾਰਾ ਯੂਕੇ, ਸੁਰਿੰਦਰ ਸਿੰਘ ਅਟਾਰੀਵਾਲਾ ਤੇ ਇੰਦਰ ਸਿੰਘ ਜੰਮੂ (ਯੂਕੇ) ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਨਿਭਾਈ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਤਿੰਨੇ ਸ਼ਖ਼ਸੀਅਤਾਂ ਵਿਦੇਸ਼ ਅੰਦਰ ਸਿੱਖੀ ਪ੍ਰਚਾਰ ਲਈ ਸਾਰਾ ਜੀਵਨ ਤਤਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਈ ਸੀਤਲ ਸਿੰਘ ਸਿਤਾਰਾ ਦੀਆਂ ਅੱਖਾਂ ਦੀ ਰੌਸ਼ਨੀ ਨਾ ਹੋਣ ਦੇ ਬਾਵਜੂਦ ਉਨ੍ਹਾਂ ਗੁਰਮਤਿ ਸੰਗੀਤ ਦੀ ਵਿੱਦਿਆ ਹਾਸਲ ਕੀਤੀ ਅਤੇ ਸੈਂਕੜੇ ਸਿੱਖ ਨੌਜੁਆਨਾਂ ਅਤੇ ਬੱਚਿਆਂ ਨੂੰ ਗੁਰਬਾਣੀ ਕੀਰਤਨ ਦੀ ਸਿਖਲਾਈ ਦਿੱਤੀ। ਭਾਈ ਸੁਰਿੰਦਰ ਸਿੰਘ ਅਟਾਰੀਵਾਲਾ ਬਾਰੇ ਧਾਮੀ ਨੇ ਕਿਹਾ ਕਿ ਯੂਕੇ ਅੰਦਰ ਦਸਤਾਰਧਾਰੀ ਸਾਬਤ-ਸੂਰਤ ਸਿੱਖ ਵਜੋਂ ਉਨ੍ਹਾਂ ਅਧਿਆਪਨ ਦਾ ਕਾਰਜ ਕਰਦਿਆਂ ਵਿਸ਼ੇਸ਼ ਤੌਰ ’ਤੇ ਪੰਜਾਬੀ ਭਾਸ਼ਾ ਨੂੰ ਉਭਾਰਿਆ। ਉਥੋਂ ਦੇ ਸਰਕਾਰੀ ਸਕੂਲਾਂ ਅੰਦਰ ਯੂਰਪੀ ਬੋਲੀਆਂ ਦੇ ਨਾਲ-ਨਾਲ ਪੰਜਾਬੀ ਬੋਲੀ ਪੜ੍ਹਾਉਣ ਵਾਸਤੇ ਸਾਰਥਕ ਉਪਰਾਲੇ ਕੀਤੇ, ਜਿਸ ਦੇ ਨਤੀਜੇ ਵਜੋਂ ਨਵੀਂ ਪੀੜ੍ਹੀ ਪੰਜਾਬੀ ਭਾਸ਼ਾ ਨਾਲ ਦਿਲੋਂ ਜੁੜੀ।

Scroll to Top