AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਕੇਂਦਰ ਨੇ ਪੰਜਾਬ ਦੀ ਝਾਕੀ ਰੱਦ ਕਰਕੇ ਸ਼ਹੀਦਾਂ ਦਾ ਨਿਰਾਦਰ ਕੀਤਾ: ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚੋਂ ਪੰਜਾਬ ਦੀ ਝਾਕੀ ਨੂੰ ਰੱਦ ਕਰ ਕੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗਦਰੀ ਬਾਬਿਆਂ ਵਰਗੇ ਮਹਾਨ ਸ਼ਹੀਦਾਂ ਦਾ ਨਿਰਾਦਰ ਕੀਤਾ ਹੈ। ਇਹ ਪ੍ਰਗਟਾਵਾ ਉਨ੍ਹਾਂ ਅੱਜ ਇੱਥੇ ਟੈਗੋਰ ਥੀਏਟਰ ਵਿੱਚ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ। ਸ੍ਰੀ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਪਰੇਡ ’ਚ ਇਨ੍ਹਾਂ ਨਾਇਕਾਂ ਦੀ ਝਾਕੀ ਨੂੰ ਸ਼ਾਮਲ ਨਾ ਕਰ ਕੇ ਸ਼ਹੀਦਾਂ ਦੇ ਯੋਗਦਾਨ ਤੇ ਬਲੀਦਾਨ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦਾ ਸਨਮਾਨ ਕਰਨਾ ਜਾਣਦੇ ਹਾਂ ਤੇ ਇਨ੍ਹਾਂ ਝਾਕੀਆਂ ਨੂੰ 26 ਜਨਵਰੀ ਤੋਂ ਬਾਅਦ ਪੰਜਾਬ ਦੇ ਸਾਰੇ ਪਿੰਡਾਂ ਅਤੇ ਮੁਹੱਲਿਆਂ ਤੱਕ ਲਿਜਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ 90 ਫ਼ੀਸਦ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 18 ਜਨਵਰੀ ਨੂੰ 590 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।

Scroll to Top