AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਖਹਿਰਾ ਮਾਮਲੇ ’ਚ ਬਾਜਵਾ ਨੇ ‘ਆਪ’ ਸਰਕਾਰ ਨੂੰ ਘੇਰਿਆ

ਪੰਜਾਬ ਸਰਕਾਰ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਵਿਰੁੱਧ ਦਾਇਰ ਪਟੀਸ਼ਨ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਦਲਾਖੋਰੀ ਦੀ ਰਾਜਨੀਤੀ ’ਤੇ ਪੰਜਾਬ ਦੇ ਖਜ਼ਾਨੇ ਨੂੰ ਬਰਬਾਦ ਕਰਨ ਲਈ ‘ਆਪ’ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਖਹਿਰਾ ਨੂੰ ਦਿੱਤੀ ਜ਼ਮਾਨਤ ਵਿਰੁੱਧ ਸੁਪਰੀਮ ਕੋਰਟ ਵਿੱਚ ਪੇਸ਼ ਹੋਣ ਲਈ ਇੱਕ ਸੀਨੀਅਰ ਵਕੀਲ ਸਿਧਾਰਥ ਲੂਥਰਾ ਦੀ ਨਿਯੁਕਤੀ ਕੀਤੀ ਸੀ। ਸ੍ਰੀ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਕਰਦਾਤਾਵਾਂ ਦਾ ਪੈਸਾ ਬਰਬਾਦ ਕਰ ਰਹੀ ਹੈ। ਪੰਜਾਬ ਦੇ ਅਟਾਰਨੀ ਜਨਰਲ ਨਾਲ ਵਕੀਲਾਂ ਦੀ ਟੀਮ ਦੀ ਥਾਂ ਮਹਿੰਗੇ ਵਕੀਲਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ।

Scroll to Top