AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਖੰਡ ਮਿੱਲ ਵਰਕਰ ਯੂਨੀਅਨ ਵੱਲੋਂ ਹੜਤਾਲ ਸ਼ੁਰੂ

ਖੰਡ ਮਿੱਲ ਵਰਕਰ ਯੂਨੀਅਨ ਮੋਰਿੰਡਾ ਵੱਲੋਂ ਦੀ ਸਹਿਕਾਰੀ ਖੰਡ ਮਿੱਲ ਵਰਕਰਜ਼ ਫੈੱਡਰੇਸ਼ਨ ਪੰਜਾਬ ਦੇ ਸੱਦੇ ’ਤੇ ਖੰਡ ਮਿੱਲ ਮੋਰਿੰਡਾ ਵਿੱਚ ਅਣਮਿਥੇ ਸਮੇਂ ਲਈ ਟੂਲ ਡਾਊਨ ਅਤੇ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਖੰਡ ਮਿੱਲ ਵਰਕਰ ਯੂਨੀਅਨ ਮੋਰਿੰਡਾ ਦੇ ਪ੍ਰਧਾਨ ਬਲਵਿੰਦਰ ਸਿੰਘ ਬਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਵਾਅਦਾ ਕੀਤਾ ਸੀ, ਜਿਸ ਤੋਂ ਪੰਜਾਬ ਸਰਕਾਰ ਹੁਣ ਮੁੱਕਰ ਰਹੀ ਹੈ ਜਦੋਂਕਿ ਸ਼ੂਗਰਫੈਡ ਪੰਜਾਬ ਦੇ ਚੇਅਰਮੈਨ ਵੱਲੋਂ ਵੀ ਇਸ ਸਬੰਧੀ ਮਤੇ ਨੂੰ ਪ੍ਰਵਾਨਗੀ ਦਿੱਤੀ ਹੋਈ ਹੈ। ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀਆਂ ਤੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰ ਦਿੱਤਾ ਹੈ ਪਰ ਖੰਡ ਮਿੱਲਾਂ ਵਿੱਚ ਕੰਮ ਕਰਦੇ ਕਾਮਿਆਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤੋਂ ਵਾਂਝਾ ਰੱਖਿਆ ਹੋਇਆ, ਉਨ੍ਹਾਂ ਮੰਗ ਕੀਤੀ ਕਿ ਖੰਡ ਮਿੱਲ ਚੱਲਣ ਤੋਂ ਪਹਿਲਾਂ ਪਹਿਲਾਂ ਸ਼ੂਗਰ ਮਿੱਲ ਕਾਮਿਆਂ ਤੇ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕੀਤਾ ਜਾਵੇ। ਖੰਡ ਮਿੱਲ ਵਰਕਰ ਯੂਨੀਅਨ ਦੇ ਪ੍ਰਧਾਨ ਸ੍ਰੀ ਬਲਵਿੰਦਰ ਸਿੰਘ ਬਾਵਾ ਨੇ ਐਲਾਨ ਕੀਤਾ ਕਿ ਜਿੰਨਾ ਚਿਰ ਪੰਜਾਬ ਸਰਕਾਰ ਵੱਲੋਂ ਮਿੱਲ ਕਾਮਿਆਂ ਦੀਆਂ ਉਪਰੋਕਤ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਓਨੀ ਦੇਰ ਟੂਲ ਡਾਊਨ ਤੇ ਕਲਮ ਛੋੜ ਹੜਤਾਲ ਲਗਾਤਾਰ ਜਾਰੀ ਰੱਖੀ ਜਾਵੇਗੀ ਅਤੇ ਖੰਡ ਮਿੱਲ ਚੱਲਣ ਨਹੀਂ ਦਿੱਤੀ ਜਾਵੇਗੀ।

Scroll to Top