
ਰਾਜਸਥਾਨ ਦੇ ਤਜਿਾਰਾ ਖੇਤਰ ਵਿੱਚ ਭਾਜਪਾ ਦੀ ਰੈਲੀ ਦੌਰਾਨ ਪਾਰਟੀ ਦੇ ਬੁਲਾਰੇ ਵੱਲੋਂ ਗੁਰਦੁਆਰਿਆਂ ਅਤੇ ਮਸਜਿਦਾਂ ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਅਕਾਲੀ ਦਲ ਅੰਮ੍ਰਤਿਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਟਿੱਪਣੀ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਰੈਲੀ ਹੋ ਰਹੀ ਸੀ, ਉੱਥੇ ਭਾਜਪਾ ਦੇ ਹੋਰਨਾਂ ਆਗੂਆਂ ਸਣੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਬੈਠੇ ਸਨ। ਸੰਸਦ ਮੈਂਬਰ ਨੇ ਕਿਹਾ ਕਿ ਇਸ ਅਪਮਾਨਜਨਕ ਟਿੱਪਣੀ ਕਾਰਨ ਸਿੱਖਾਂ ਦੇ ਮਨ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਸ ਘਟਨਾ ਨੂੰ ਕਦੇ ਨਹੀਂ ਭੁੱਲੇਗੀ।