AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਗੁਰੂ ਨਗਰੀ ਅੰਮ੍ਰਿਤਸਰ ‘ਚ ਹੋਈ ਬੇਅਦਬੀ, ਸੰਗਤ ਨੇ ਦੋਸ਼ੀ ਨੂੰ ਕਾਬੂ ਕਰ ਕੇ ਕੀਤਾ ਪੁਲਸ ਹਵਾਲੇ

ਅੰਮ੍ਰਿਤਸਰ ਦੇ ਫ਼ਤਿਹਗੜ੍ਹ ਸ਼ੂਕਰਚੱਕ ‘ਚ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਜਿਸ ਵੇਲੇ ਉਹ ਘਟਨਾ ਵਾਪਰੀ, ਪਿੰਡ ਵਾਸੀ ਉੱਥੇ ਹੀ ਮੌਜੂਦ ਸਨ। ਉਨ੍ਹਾਂ ਵੱਲੋਂ ਦੋਸ਼ੀ ਨੂੰ ਕਾਬੂ ਕਰ ਕੇ ਪੁਲਸ ਹਵਾਲੇ ਕਰ ਦਿੱਤਾ ਗਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਉਹ ਸੋਮਵਾਰ ਸ਼ਾਮ ਨੂੰ ਰੋਜ਼ਾਨਾ ਦੀ ਤਰ੍ਹਾਂ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਚ ਸੇਵਾ ਕਰਨ ਗਿਆ। ਇਸ ਦੌਰਾਨ ਗੁਰਪ੍ਰੀਤ ਸਿੰਘ ਨਾਂ ਦਾ ਵਿਅਕਤੀ ਸੰਗਤ ਦੇ ਨਾਲ ਅੰਦਰ ਦਾਖ਼ਲ ਹੋਇਆ। ਅੰਦਰ ਆਉਂਦੇ ਸਾਰ ਹੀ ਉਸ ਨੇ ਚੌਰ ਸਾਹਿਬ ਨੂੰ ਥੱਲੇ ਸੁੱਟ ਦਿੱਤਾ ਤੇ ਉਸ ਨੂੰ ਪੈਰਾਂ ਨਾਲ ਮਸਲਨਾ ਸ਼ੁਰੂ ਕਰ ਦਿੱਤਾ।  ਉਨ੍ਹਾਂ ਨੇ ਫਟਾਫਟ ਦੋਸ਼ੀ ਨੂੰ ਅਜਿਹਾ ਕਰਨ ਤੋਂ ਰੋਕਿਆ ਅਤੇ ਸੰਗਤ ਨਾਲ ਮਿੱਲ ਕੇ ਉਸ ਨੂੰ ਕਾਬੂ ਕੀਤਾ। ਦੋਸ਼ੀ ਗੁਰਪ੍ਰੀਤ ਸਿੰਘ ਉਸੇ ਪਿੰਡ ਦਾ ਹੀ ਰਹਿਣ ਵਾਲਾ ਹੈ। ਘਟਨਾ ਦੀ ਜਾਣਕਾਰੀ ਪੁਲਸ ਥਾਣਾ ਕੰਬੋ ਨੂੰ ਦਿੱਤੀ ਗਈ ਹੈ। ਏ.ਐੱਸ.ਆਈ. ਰਸ਼ਪਾਲ ਸਿੰਘ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਦੇ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਤਹਿਤ 295 ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 

Scroll to Top