AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਾ

ਗੁਰੂ ਗੁਰੂ ਨਾਨਕ ਦੇਵ ਜੀ ਦਾ 554 ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਪੁੱਜਿਆ। ਜੈਕਾਰਿਆਂ ਦੀ ਗੂੰਜ ਨਾਲ ਇਹ ਜਥਾ ਪਾਕਿਸਤਾਨ ਰਵਾਨਾ ਹੋਇਆ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਿਵੰਦਰ ਸਿੰਘ ਭਾਟੀਆ ਕਰ ਰਹੇ ਹਨ। ਸ਼ਰਧਾਲੂਆਂ ਕੋਲ 10 ਦਿਨ ਦਾ ਵੀਜ਼ਾ ਹੈ ਅਤੇ ਉਹ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਦਿਹਾੜਾ ਮਨਾਉਣਗੇ। ਉਹ ਪਾਕਿਸਥਾਨ ਸਥਿਤ ਹੋਰ ਇਤਿਹਾਸਿਕ ਗੁਰਧਾਮਾਂ ਦੇ ਦਰਸ਼ਨ ਕਰਕੇ 4 ਦਸੰਬਰ ਨੂੰ ਪਰਤਣਗੇ।

Scroll to Top