AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਅੱਜ

ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਭਲਕੇ 27 ਨਵੰਬਰ ਨੂੰ ਭਾਰਤ ਅਤੇ ਪਾਕਿਸਤਾਨ ਦੋਵੇਂ ਦੇਸ਼ਾਂ ਵਿੱਚ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਹੈ। ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 27 ਨਵੰਬਰ ਨੂੰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਦੇ ਭੋਗ ਪਾਏ ਜਾਣਗੇ। 8:30 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਜਾਣਗੇ ਤੇ ਇਸ ਮੌਕੇ ਬੇਸ਼ਕੀਮਤੀ ਪੁਰਾਤਨ ਵਸਤਾਂ ਸੰਗਤ ਦਰਸ਼ਨ ਲਈ ਰੱਖੀਆਂ ਜਾਣਗੀਆਂ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸਾਰਾ ਦਿਨ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਗੁਰਮਤਿ ਸਮਾਗਮ ਚੱਲੇਗਾ। ਸ਼ਾਮ ਨੂੰ 7 ਤੋਂ 9 ਵਜੇ ਤੱਕ ਵਿਸ਼ੇਸ਼ ਕੀਰਤਨ ਦਰਬਾਰ ਹੋਵੇਗਾ। ਇਸ ਦੌਰਾਨ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਗੁਰਦੁਆਰੇ ਦੀ ਇਮਾਰਤ ’ਤੇ ਸੁੰਦਰ ਦੀਪਮਾਲਾ ਅਤੇ ਫੁੱਲਾਂ ਦੀ ਸਜਾਵਟ ਕੀਤੀ ਗਈ ਹੈ।

Scroll to Top