AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਚਾਰ ਸੂਬਿਆਂ ਵਿੱਚ ‘ਆਪ’ ਦਾ ਖਾਤਾ ਵੀ ਨਾ ਖੁੱਲ੍ਹਿਆ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਦੇਸ਼ ਦੇ ਹੋਰਨਾਂ ਸੂਬਿਆਂ ਵਾਂਗ ਪੰਜਾਬ ਵਿੱਚੋਂ ਵੀ ‘ਆਪ’ ਸਰਕਾਰ ਨੂੰ ਚੰਗੀ ਤਰ੍ਹਾਂ ਹਰਾ ਕੇ ਇਸ ਤੋਂ ਛੁਟਕਾਰਾ ਪਾਉਣਾ ਹੁਣ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੁਮਰਾਹ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਦੂਸਰੇ ਸੂਬਿਆਂ ਨੇ ਅੱਜ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ। ਉਹ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਦਾਤੇਵਾਸ ਵਿੱਚ ਸਾਬਕਾ ਵਿਧਾਇਕ ਹਰਬੰਤ ਸਿੰਘ ਦਾਤੇਵਾਸ ਨਮਿਤ ਸ਼ਰਧਾਂਜਲੀ ਸਮਾਰੋਹ ਵਿੱਚ ਸ਼ਾਮਲ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਵੀ ਅੱਜ ਦੇ ਚੋਣ ਨਤੀਜਿਆਂ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 500 ਕਰੋੜ ਰੁਪਏ ਇਸ਼ਤਿਹਾਰਾਂ ’ਤੇ ਖਰਚ ਕਰ ਕੇ ਪੰਜਾਬ ਨੂੰ ਕੰਗਾਲੀ ਦੇ ਰਾਹ ਪਾ ਦਿੱਤਾ ਹੈ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਘਟਨਾ ਤੋਂ ਪੰਜਾਬ ਸਰਕਾਰ ਦਾ ਸਿੱਖ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ, ਜਿਨ੍ਹਾਂ ਇਤਿਹਾਸਕ ਗੁਰਦੁਆਰੇ ਵਿੱਚ ਕੀਰਤਨ ਸਮਾਗਮ ਦੌਰਾਨ ਪੁਲੀਸ ਭੇਜ ਕੇ ਗੋਲੀ ਚਲਾਉਣ ਦੇ ਹੁਕਮ ਦਿੱਤੇ। ਬੰਦੀ ਸਿੰਘਾਂ ਦੀ ਰਿਹਾਈ ਬਾਰੇ ਬੀਬੀ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਚਾਹੁੰਦੀ ਹੀ ਨਹੀਂ ਕਿ ਬੰਦੀ ਸਿੰਘਾਂ ਦੀ ਰਿਹਾਈ ਹੋਵੇ। ਇਹੀ ਕਾਰਨ ਹੈ ਕਿ ‘ਆਪ’ ਨੇ ਅੱਜ ਤੱਕ ਇਸ ਸਬੰਧ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਹੈ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਕੁਮਾਰ ਅਰੋੜਾ, ਡਾ. ਨਿਸ਼ਾਨ ਸਿੰਘ, ਬਲਮ ਸਿੰਘ ਕਲੀਪੁਰ, ਬਿਕਰਮ ਸਿੰਘ ਤੇ ਵਿੱਕੀ ਦਾਤੇਵਾਸ ਵੀ ਮੌਜੂਦ ਸਨ।

Scroll to Top