AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਜਾਖੜ ਨੇ ਕਾਂਗਰਸ ਵਿੱਚ ਧੜੇਬੰਦੀ ਸ਼ੁਰੂ ਕਰ ਕੇ ਪਾਰਟੀ ਦਾ ਨਾਮ ਡੋਬਿਆ: ਰੰਧਾਵਾ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਸਬੰਧੀ ਦਿੱਤੇ ਬਿਆਨ ’ਤੇ ਮੋੜਵਾਂ ਜਵਾਬ ਦਿੱਤਾ ਹੈ। ਰੰਧਾਵਾ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਖਹਿਰਾ ਦੀ ਚਿੰਤਾ ਕਰਨ ਦੀ ਥਾਂ ਭਾਜਪਾ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਸੁਖਪਾਲ ਸਿੰਘ ਖਹਿਰਾ ਨਾਲ ਚੱਟਾਨ ਵਾਂਗ ਖੜ੍ਹੀ ਹੈ। ਉਹ ਜਲਦੀ ਹੀ ਲੋਕਾਂ ਦੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੇ ਕਾਂਗਰਸ ਵਿੱਚ ਧੜੇਬੰਦੀ ਸ਼ੁਰੂ ਕਰ ਕੇ ਪਾਰਟੀ ਦਾ ਨਾਮ ਡੋਬ ਦਿੱਤਾ ਹੈ। ਸ੍ਰੀ ਰੰਧਾਵਾ ਨੇ ਕਿਹਾ, ‘‘ਕਾਂਗਰਸ ਨੇ ਜਾਖੜ ਪਰਿਵਾਰ ਨੂੰ ਉੱਚੇ ਅਹੁੱਦਿਆਂ ’ਤੇ ਬਿਠਾਇਆ ਸੀ। ਅੱਜ ਵੀ ਸੁਨੀਲ ਜਾਖੜ ਦਾ ਭਤੀਜਾ ਉਸੇ ਕਾਂਗਰਸ ਦਾ ਵਿਧਾਇਕ ਹੈ, ਜਿਸ ਨੂੰ ਉਹ ਭੰਡ ਰਹੇ ਹਨ।’’ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਨੇ ਜਾਖੜ ਤੋਂ ਖਹਿੜਾ ਛੁਡਵਾਇਆ ਹੈ ਨਾ ਕਿ ਸੁਖਪਾਲ ਸਿੰਘ ਖਹਿਰਾ ਤੋਂ। ਜੇਲ੍ਹ ਵਿਭਾਗ ਦਾ ਰਿਕਾਰਡ ਕਢਵਾ ਕੇ ਦੇਖਿਆ ਜਾ ਸਕਦਾ ਹੈ ਕਿ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਸਮੇਤ ਹੋਰ ਕਿੰਨੇ ਆਗੂ ਜੇਲ੍ਹ ਵਿੱਚ ਸੁਖਪਾਲ ਸਿੰਘ ਖਹਿਰਾ ਨਾਲ ਮੁਲਾਕਾਤ ਕਰ ਚੁੱਕੇ ਹਨ। ਉਨ੍ਹਾਂ ‘ਐਕਸ’ ’ਤੇ ਕਿਹਾ, ‘‘ਆਪਣੇ ਪੁਰਖਿਆਂ ਦੀ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਇਨਸਾਨ ਨੂੰ ਇਹ ਗੱਲਾਂ ਸੋਭਾ ਨਹੀਂ ਦਿੰਦੀਆਂ। ਤੁਸੀਂ ਹੀ ਕਾਂਗਰਸ ਵਿੱਚ ਧੜੇਬੰਦੀ ਸ਼ੁਰੂ ਕਰ ਕੇ ਲੋਕਾਂ ਵਿੱਚ ਕਾਂਗਰਸ ਦਾ ਨਾਂ ਡੋਬਿਆ ਸੀ। ਤੁਸੀਂ ਖਹਿਰਾ ਸਾਹਿਬ ਦੀ ਚਿੰਤਾ ਛੱਡ ਕੇ ਆਪਣੇ ਕੰਮ ਵੱਲ ਧਿਆਨ ਦਿਓ।’’

Scroll to Top