AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਢੇਸੀ ਨੂੰ ਧਮਕੀਆਂ ਦੇਣ ਦੀ ਜਥੇਦਾਰ ਰਘਬੀਰ ਸਿੰਘ ਵੱਲੋਂ ਨਿਖੇਧੀ

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਯੂਕੇ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਫਿਰਕੂ ਤਾਕਤਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਵਿਚ ਸਦੀਵੀ ਅਮਨ-ਸ਼ਾਂਤੀ ਤੇ ਖੁਸ਼ਹਾਲੀ ਚਾਹੁਣ ਵਾਲੇ ਸਾਰੇ ਦੇਸ਼ਾਂ ਨੂੰ ਤਨਮਨਜੀਤ ਸਿੰਘ ਢੇਸੀ ਦੀ ਹਮਾਇਤ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਗਾਜ਼ਾ-ਇਜ਼ਰਾਈਲ ਜੰਗ ਸਬੰਧੀ ਸਕਾਟਿਸ਼ ਨੈਸ਼ਨਲ ਪਾਰਟੀ ਵੱਲੋਂ ਲਿਆਂਦੇ ਅਸਥਾਈ ਜੰਗਬੰਦੀ ਦੇ ਮਤੇ ’ਤੇ ਵੋਟ ਪਾਉਣ ਦੀ ਥਾਂ ਹਿੰਸਾ ਦੇ ਸਦੀਵੀਂ ਅੰਤ ਅਤੇ ਦੁਸ਼ਮਣੀ ਦੇ ਸਥਾਈ ਖ਼ਾਤਮੇ ਲਈ ਲੇਬਰ ਪਾਰਟੀ ਵੱਲੋਂ ਪੇਸ਼ ਕੀਤੇ ਮਤੇ ’ਤੇ ਵੋਟ ਪਾਈ ਹੈ, ਜਿਸ ਕਾਰਨ ਫਿਰਕੂ ਤਾਕਤਾਂ ਵੱਲੋਂ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਸਾਰੇ ਦੇਸ਼ਾਂ ਨੂੰ ਮਿਲ ਕੇ ਤੁਰੰਤ ਇਸ ਜੰਗ ਨੂੰ ਰੋਕਣ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ।

Scroll to Top