AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਧਾਮੀ ਦੀ ਅਗਵਾਈ ’ਚ ਅਮਰੀਕਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ, ਕੈਲੀਫੋਰਨੀਆ ’ਚ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਲਗਾਉਣ ਦਾ ਮਾਮਲਾ

ਅਮਰੀਕਾ ਦੇ ਕੈਲੀਫੋਰਨੀਆ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਲਗਾਉਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਉੱਚ ਪੱਧਰੀ ਵਫ਼ਦ ਜਲਦ ਹੀ ਅਮਰੀਕਾ ਜਾਵੇਗਾ। ਵਫ਼ਦ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਵੱਲੋਂ ਬੀਤੇ ਦਿਨੀਂ ਕੈਲੀਫੋਰਨੀਆ ਦੇ ਸ਼ਹਿਰ ਟੇ੍ਰਸੀ ਵਿਖੇ ਇਹ ਪ੍ਰੈੱਸ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੂੰ ਇਸ ਧਰਮ ਪ੍ਰਚਾਰ ਕੇਂਦਰ ਅਤੇ ਪ੍ਰੈੱਸ ਲਗਾਉਣ ਲਈ ਜਗ੍ਹਾ ਅਤੇ ਹੋਰ ਲੋੜੀਂਦੀ ਸਹਾਇਤਾ ਦੀ ਪੇਸ਼ਕਸ ਦੀਵਾਨ ਟੋਡਰਮਲ ਫਾਊਂਡੇਸ਼ਨ ਦੇ ਬਾਨੀ ਸਿੱਖ ਵਿਦਵਾਨ ਗਿਆਨ ਸਿੰਘ ਸੰਧੂ ਕੈਨੇਡਾ ਅਤੇ ਫਾਊਂਡੇਸ਼ਨ ਦੇ ਸਰਪ੍ਰਸਤ ਉੱਘੇ ਕਾਰੋਬਾਰੀ ਕਰਨੈਲ ਸਿੰਘ ਸੰਧੂ ਅਮਰੀਕਾ ਅਤੇ ਫਾਊਂਡੇਸ਼ਨ ਦੇ ਪੰਜਾਬ ਪ੍ਰਤੀਨਿਧ ਲਖਵਿੰਦਰ ਸਿੰਘ ਕਾਹਨਕੇ ਵੱਲੋਂ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਅਮਰੀਕਾ ਅਤੇ ਕੈਨੇਡਾ ਦੀਆਂ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਵੱਡੀ ਮੰਗ ਕੀਤੀ ਜਾਂਦੀ ਰਹੀ ਹੈ, ਜਿਸ ਨੂੰ ਵੇਖਦਿਆਂ ਇਹ ਫ਼ੈਸਲਾ ਕੀਤਾ ਗਿਆ ਹੈ। ਕੈਲੀਫੋਰਨੀਆ ਦੇ ਟੇ੍ਰਸੀ ’ਚ ਸਥਾਪਤ ਕੀਤਾ ਜਾਣ ਵਾਲਾ ਸ਼੍ਰੋਮਣੀ ਕਮੇਟੀ ਦਾ ਕੇਂਦਰ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਹੀ ਨਹੀਂ ਕਰੇਗਾ, ਬਲਕਿ ਇਹ ਅਮਰੀਕਾ ਕੈਨੇਡਾ ਲਈ ਸ਼੍ਰੋਮਣੀ ਕਮੇਟੀ ਦੀ ਪ੍ਰਤੀਨਿਧਤਾ ਵੀ ਕਰੇਗਾ। ਇਹ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਕਾਰਜਸ਼ੀਲ ਹੋਵੇਗਾ, ਜਿਸ ਦੀ ਸੇਵਾ ਗਿਆਨ ਸਿੰਘ ਸੰਧੂ, ਕਰਨੈਲ ਸਿੰਘ ਸੰਧੂ, ਸਤਨਾਮ ਸਿੰਘ ਸੰਧੂ ਅਤੇ ਇਕਬਾਲ ਸਿੰਘ ਸੰਧੂ ਵੱਲੋਂ ਕਰਵਾਈ ਜਾਵੇਗੀ। ਪੰਜਾਬ ’ਚ ਸੰਸਥਾ ਨਾਲ ਇਸ ਦੇ ਤਾਲਮੇਲ ਲਈ ਦੀਵਾਨ ਟੋਡਰਮਲ ਵਿਰਾਸਤੀ ਫਾਊਂਡੇਸ਼ਨ ਦੇ ਨੁਮਾਇੰਦੇ ਲਖਵਿੰਦਰ ਸਿੰਘ ਕਾਹਨੇਕੇ ਸੇਵਾਵਾਂ ਨਿਭਾਉਣਗੇ। ਇਸ ਦੇ ਨਾਲ ਹੀ ਫਾਊਂਡੇਸ਼ਨ ਦੇ ਆਗੂ ਹਰਮੇਸ਼ ਸਿੰਘ ਯੂਐਸਏ ਦੀਆਂ ਵੀ ਸੇਵਾਵਾਂ ਅਹਿਮ ਰਹਿਣਗੀਆਂ।

Leave a Comment

Your email address will not be published. Required fields are marked *

Scroll to Top