AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਨਵਜੋਤ ਸਿੱਧੂ ਦਾ CM ਮਾਨ ‘ਤੇ ਜ਼ੁਬਾਨੀ ਹਮਲਾ; ਲਗਾਤਾਰ ਹੈਲੀਕਾਪਟਰ ਤੇ ਜਹਾਜ਼ ਉਡਾ ਰਹੇ ਮੁੱਖ ਮੰਤਰੀ ਦੱਸਣ ਖਜ਼ਾਨੇ ‘ਚ ਕਿੰਨੀ ਆਮਦਨ ਵਧੀ

ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ ਇਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ‘ਤੇ ਜ਼ੁਬਾਨੀ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਰੇਤ ਮਾਫੀਆ, ਕੇਬਲ ਮਾਫੀਆ ਸਮੇਤ ਹਰ ਤਰ੍ਹਾਂ ਦੇ ਮਾਫੀਆ ਨੂੰ ਖਤਮ ਕਰਨ ਦੀ ਗੱਲ ਕਰਦੇ ਸਨ ਪਰ ਅੱਜ ਉਹ ਮੇਰੇ ਸਵਾਲਾਂ ਦਾ ਜਵਾਬ ਦੇਣ ਤੋਂ ਵੀ ਭੱਜ ਰਹੇ ਹਨ। ਉਹ ਮੈਨੂੰ ਦੱਸਣ ਕਿ ਜਿਨ੍ਹਾਂ ਮਾਫ਼ੀਆ ਨੂੰ ਖ਼ਤਮ ਕਰਨ ਦਾ ਉਹ ਦਾਅਵਾ ਕਰ ਰਹੇ ਸੀ, ਉਨ੍ਹਾਂ ਦਾ ਕੀ ਬਣਿਆ ਤੇ ਸਰਕਾਰੀ ਖ਼ਜ਼ਾਨੇ ‘ਚ ਕਿੰਨੀ ਆਮਦਨ ਵਧੀ ਹੈ। ਨਵਜੋਤ ਸਿੱਧੂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਦੀ ਮਿਲੀਭੁਗਤ ਤੋਂ ਬਿਨਾਂ ਮਾਫੀਆ ਦਾ ਚੱਲਣਾ ਮੁਸ਼ਕਲ ਹੈ। ਉਹ ਅੱਜ ਇੱਥੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਡਾਇਰੈਕਟਰ ਦੇ ਦਫ਼ਤਰ ਅੱਗੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਨਵਜੋਤ ਸਿੰਘ ਸਿੱਧੂ ਨੂੰ ਵਿਭਾਗ ਵੱਲੋਂ ਮੁੱਖ ਮੰਤਰੀ ਦੇ ਜਹਾਜ਼ ਦੇ ਖਰਚੇ ਦੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਚਾਰ ਵਾਰ ਰਹਿ ਚੁੱਕੇ ਸੰਸਦ ਮੈਂਬਰ ਨੂੰ ਸੂਚਨਾ ਨਹੀਂ ਮਿਲ ਰਹੀ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਆਮ ਆਦਮੀ ਵਾਂਗ ਰਹਿਣ ਦੀ ਗੱਲ ਕਰਦੇ ਸਨ ਪਰ ਹੁਣ ਉਹ ਲਗਾਤਾਰ ਹੈਲੀਕਾਪਟਰ ਤੇ ਜਹਾਜ਼ ਉਡਾ ਰਹੇ ਹਨ ਤੇ ਆਪਣੀ ਪਾਰਟੀ ਦੇ ਪ੍ਰਚਾਰ ਲਈ ਖਜ਼ਾਨੇ ਦੇ ਪੈਸੇ ਦੀ ਵਰਤੋਂ ਕਰ ਰਹੇ ਹਨ ਜਦਕਿ ਆਮ ਲੋਕਾਂ ਨੂੰ ਇਸ ਗੱਲ ਦੀ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ ਕਿ ਇਸ ‘ਤੇ ਕਿੰਨਾ ਖਰਚ ਕੀਤਾ ਹੋਇਆ।

Leave a Comment

Your email address will not be published. Required fields are marked *

Scroll to Top