AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਨਵਜੋਤ ਸਿੱਧੂ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਇੱਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਸ੍ਰੀ ਸਿੱਧੂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਕੀਰਤਨ ਵੀ ਸਰਵਣ ਕੀਤਾ। ਮਗਰੋਂ ਸ੍ਰੀ ਸਿੱਧੂ ਨੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਰਿਹਾਇਸ਼ ’ਤੇ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਜਥੇਦਾਰ ਨੇ ਸ੍ਰੀ ਸਿੱਧੂ ਦਾ ਸਵਾਗਤ ਕੀਤਾ। ਮੁਲਾਕਾਤ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਜਥੇਦਾਰ ਨਾਲ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਸਮੇਂ ਦੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ। ਸ੍ਰੀ ਸਿੱਧੂ ਨੇ ਇਸ ਮੌਕੇ ਪੱਤਰਕਾਰਾਂ ਨਾਲ ਕੋਈ ਵੀ ਗੱਲਬਾਤ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਸਮੇਂ ਸਿਰਫ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਲੈਣ ਲਈ ਇਸ ਪਵਿੱਤਰ ਅਸਥਾਨ ’ਤੇ ਪਹੁੰਚੇ ਹਨ। ਇਸ ਲਈ ਇਸ ਮੌਕੇ ਕਿਸੇ ਵੀ ਤਰ੍ਹਾਂ ਦੀ ਕੋਈ ਰਾਜਸੀ ਗੱਲ ਨਹੀਂ ਕਰਨਗੇ।

Scroll to Top