AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਨਿਹੰਗ ਸਿੰਘਾਂ ਨੇ ਖਾਲਸਾਈ ਜਾਹੋ-ਜਲਾਲ ਨਾਲ ਮਹੱਲਾ ਕੱਢਿਆ

ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਅੱਜ ਬੁਰਜ ਬਾਬਾ ਫੂਲਾ ਸਿੰਘ ਅਕਾਲੀ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਿਆ ਗਿਆ। ਇਹ ਮਹੱਲਾ ਰੇਲਵੇ ਕਲੋਨੀ ਬੀ ਬਲਾਕ ਗਰਾਊਂਡ ਵਿਖੇ ਸਮਾਪਤ ਹੋਇਆ ਜਿੱਥੇ ਘੋੜਿਆਂ ਦੀ ਦੌੜ ਅਤੇ ਨਿਹੰਗ ਸਿੰਘ ਨੇ ਕਈ ਕਰਤੱਬ ਦਿਖਾਏ ਜੋ ਖਿੱਚ ਦਾ ਕੇਂਦਰ ਰਹੇ। ਇਸ ਤੋਂ ਪਹਿਲਾਂ ਗੁਰਦੁਆਰਾ ਮੱਲ ਅਖਾੜਾ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਬਾਬਾ ਇੰਦਰ ਸਿੰਘ, ਦਿਲਜੀਤ ਸਿੰਘ ਬੇਦੀ ਤੇ ਹੋਰਨਾਂ ਨੇ ਬੁੱਢਾ ਦਲ ਦੇ ਇਤਿਹਾਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਗੁਰਦੁਆਰਾ ਮੱਲ ਅਖਾੜਾ ਸਾਹਿਬ ਤੋਂ ਮਹੱਲਾ ਆਰੰਭ ਹੋਣ ਸਮੇਂ ਹਾਥੀਆਂ, ਬੈਂਡ ਵਾਜਿਆਂ ਨਾਲ ਸਲਾਮੀ ਦਿੱਤੀ ਗਈ। ਬੰਦੀ ਛੋੜ ਦਿਵਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਸਮੇਤ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਪ੍ਰਤੀਨਿਧੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਨਿਹੰਗ ਬਾਬਾ ਹਰਜੀਤ ਸਿੰਘ ਬਟਾਲੇ ਵਾਲਿਆਂ ਦੇ ਰਾਗੀ ਜਥੇ ਨੇ ਕੀਰਤਨ ਕੀਤਾ।

Scroll to Top