AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਪਾਣੀਆਂ ਦੇ ਮੁੱਦੇ ’ਤੇ ਮੁੱਖ ਮੰਤਰੀਆਂ ਦੀ ਮੀਟਿੰਗ ਦਾ ਵਿਰੋਧ ਕਰਾਂਗੇ: ਰਾਜੇਵਾਲ

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਲਈ ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਟੀਮ 28 ਦਸੰਬਰ ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਅਤੇ ਦੋਵੇਂ ਸੂਬਿਆਂ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਲਈ ਚੰਡੀਗੜ੍ਹ ਆ ਰਹੀ ਹੈ, ਜਿਸ ਦਾ ਯੂਨੀਅਨ ਵੱਲੋਂ ਤਿੱਖਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 18 ਜਨਵਰੀ ਨੂੰ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਲਈ ਜੋਰ-ਸ਼ੋਰ ਨਾਲ ਤਿਆਰੀ ਕੀਤੀ ਜਾ ਰਹੀ ਹੈ।

Bottom of Form

Scroll to Top