AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ਪ੍ਰਾਪਰਟੀ ਰਜਿਸ਼ਟ੍ਰੇਸ਼ਨ ਲਈ ਭਾਸ਼ਾ ਕੀਤੀ ਆਸਾਨ

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਦੌਰਾਨ ਅਸ਼ਟਾਮ ਪੇਪਰ ਤੇ ਵਰਤੀ ਜਾਣ ਵਾਲੀ ਪੰਜਾਬੀ ਭਾਸ਼ਾ ਨੂੰ ਸਰਲ ਬਣਾਉਣ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਸੂਬੇ ਵਿਚ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਦੌਰਾਨ ਸੌਖੀ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਇਸ ਦੀ ਇਕ ਨਮੂਨਾ ਕਾਪੀ ਵੀ ਜਾਰੀ ਕੀਤੀ ਗਈ ਹੈ। ਸਰਕਾਰ ਨੇ ਇਸ ਦੀ ਕਾਪੀ ਨੱਥੀ ਕਰਦੇ ਹੋਏ ਲਿਖਿਆ ਕਿ ਇਸ ਖਰੜੇ ਵਿਚ ਦਰਸਾਈ ਪੰਜਾਬੀ ਭਾਸ਼ਾ ਅਨੁਸਾਰ ਰਜਿਸਟਰੀਆਂ Sale Deed ਰਜਿਸਟਰ ਕਰਨਾ ਯਕੀਨੀ ਬਣਾਇਆ ਜਾਵੇ। ਸਰਕਾਰ ਨੇ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਹੋਰ ਦਸਤਾਵੇਜਾਂ ਨੂੰ ਮਾਲ ਵਿਭਾਗ ਦੀ Official Web Portal e https://revenue.punjab.gov.in ‘ਤੇ ਉਪਲੱਬਧ Templates ਅਨੁਸਾਰ ਰਜਿਸਟਰ ਕੀਤਾ ਜਾਵੇ।

Leave a Comment

Your email address will not be published. Required fields are marked *

Scroll to Top