
ਪੰਜਾਬ ਕਾਂਗਰਸ ਲੀਡਰਸ਼ਿਪ ਵੱਲੋਂ ਸੂਬੇ ਵਿੱਚ ਵੱਧ ਰਹੇ ਨਸ਼ਿਆਂ ਦੇ ਖਿਲਾਫ ਅੱਜ ਫਰੀਦਕੋਟ ਵਿੱਚ ਧਰਨਾ ਦਿੱਤਾ ਗਿਆ। ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਪਿਛਲੇ ਡੇਢ ਸਾਲ ਵਿੱਚ ਚਾਰ ਗੁਣਾ ਵਧ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਆਪਣੀ ਸੱਤਾ ਦੇ ਪਹਿਲੇ ਚਾਰ ਮਹੀਨਿਆਂ ਵਿੱਚ ਹੀ ਨਸ਼ਿਆਂ ਦੀ ਅਲਾਮਤ ਨੂੰ ਕਾਬੂ ਕਰਨ ਦੀ ਆਪਣੀ ਵਚਨਬੱਧਤਾ ਤੋਂ ਪੂਰੀ ਤਰ੍ਹਾਂ ਪਿੱਛੇ ਹਟ ਗਈ ਹੈ। ਉਨ੍ਹਾਂ ਦਾਅਵਾ ਕੀਤਾ, ”ਨਸ਼ੇ ਦੀ ਸਮੱਸਿਆ ਚਾਰ ਮਹੀਨਿਆਂ ਵਿੱਚ ਠੱਲ੍ਹਣ ਦੀ ਬਜਾਏ ਚਾਰ ਗੁਣਾ ਵਧ ਗਈ ਹੈ। ਲੋਪ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਯੋਗਤਾ ਨੇ ਸੂਬੇ ਦੇ ਦਾਗੀ ‘ਆਪ’ ਆਗੂਆਂ ਦੀ ਸਰਪ੍ਰਸਤੀ ਹੇਠ ਨਸ਼ਾ ਤਸਕਰਾਂ ਨੂੰ ਵਧਣ-ਫੁੱਲਣ ਲਈ ਖੁੱਲ੍ਹਾ ਹੱਥ ਦਿੱਤਾ ਹੈ। ਪੰਜਾਬ ਨੂੰ ਪ੍ਰਭਾਵਿਤ ਕਰ ਰਹੇ ਵੱਖ-ਵੱਖ ਮੁੱਦਿਆਂ ਨੂੰ ਸੰਬੋਧਨ ਕਰਦੇ ਹੋਏ, ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ‘ਆਪ’ ਦੀ ਮੌਜੂਦਾ ‘ਬਦਲਾਵ’ ਸ਼ਾਸਨ ‘ਤੇ ਨਿਰਾਸ਼ਾ ਜ਼ਾਹਰ ਕੀਤੀ।