AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਪੰਜਾਬ ‘ਚ ਸਵਾਈਨ ਫਲੂ ਦੀ ਦਸਤਕ; ਇਕ ਮਾਮਲੇ ਦੀ ਹੋਈ ਪੁਸ਼ਟੀ

ਪੰਜਾਬ ਵਿਚ ਪਿਛਲੇ 6 ਦਿਨਾਂ ਵਿਚ ਇਨਫਲੂਐਂਜ਼ਾ ਏ ਐਚਆਈਐਨਆਈ 1/ਐਚ3 ਐਨ2 (ਸਵਾਈਨ ਫਲੂ) ਦਾ ਇਕ ਮਰੀਜ਼ ਆਉਣ ਕਾਰਨ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਨੋਡਲ ਅਫਸਰ ਡਾ. ਗਗਨਦੀਪ ਸਿੰਘ ਗਰੌੜ ਨੇ ਦਸਿਆ ਕਿ ਪੰਜਾਬ ਵਿਚ ਦਸੰਬਰ ਮਹੀਨੇ ਵਿਚ ਸਵਾਈਨ ਫਲੂ ਦੀ ਇਕ ਮਹਿਲਾ ਮਰੀਜ਼ ਸਾਹਮਣੇ ਆਈ ਹੈ। ਇਹ ਮਰੀਜ਼ ਡੀਐਮਸੀ ਲੁਧਿਆਣਾ ਵਿਚ ਦਾਖ਼ਲ ਹੈ। ਮਰੀਜ਼ ਹੁਣ ਠੀਕ ਹੈ। ਹਾਲਾਂਕਿ ਸਿਹਤ ਵਿਭਾਗ ਨੇ ਵੀਰਵਾਰ ਨੂੰ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ, ਪ੍ਰਿੰਸੀਪਲ ਮੈਡੀਕਲ ਕਾਲਜਾਂ ਅਤੇ ਏਮਜ਼ ਨੂੰ ਪੱਤਰ ਜਾਰੀ ਕਰਕੇ ਰੋਕਥਾਮ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਾਰੇ ਜ਼ਿਲ੍ਹਿਆਂ ਨੂੰ ਦਿਤੇ ਹੁਕਮਾਂ ਵਿਚ ਫਲੂ ਕਾਰਨਰ ਸਥਾਪਤ ਕੀਤੇ ਗਏ ਹਨ ਅਤੇ ਪੈਰਾਮੈਡੀਕਲ ਸਟਾਫ ਨੂੰ ਮਾਸਕ ਅਤੇ ਦਸਤਾਨੇ ਪਹਿਨਣ ਲਈ ਕਿਹਾ ਗਿਆ ਹੈ। ਹਸਪਤਾਲਾਂ ਨੂੰ ਐਚਆਈਐਨਆਈ ਲਈ ਪੂਰੀ ਲੌਜਿਸਟਿਕਸ ਨਾਲ ਲੈਸ ਹੋਣਾ ਚਾਹੀਦਾ ਹੈ। ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਸਾਰੇ ਸ਼ੱਕੀ ਵਿਅਕਤੀਆਂ ਦੀ ਰੀਪੋਰਟ ਲੈ ਕੇ ਪੁਸ਼ਟੀ ਕੀਤੇ ਕੇਸਾਂ ਦੀ ਸੂਚੀ ਜ਼ਿਲ੍ਹੇ ਨੂੰ ਦਿਤੀ ਜਾਵੇ। ਆਈਐਲਆਈ ਮਰੀਜ਼ਾਂ ਦੀ ਪਛਾਣ ਅਤੇ ਪ੍ਰਬੰਧਨ ਲਈ ਓਪੀਡੀ (ਮੈਡੀਕਲ) ਵਿਚ ਫਲੂ ਕਾਰਨਰ ਬਣਾਇਆ ਜਾਵੇਗਾ। ਫਲੂ ਕਾਰਨਰ ‘ਤੇ ਫਲੂ ਦੇ ਕੇਸਾਂ ਦੀ ਰੀਪੋਰਟ ਕੀਤੀ ਜਾਵੇਗੀ। ਵੈਂਟੀਲੇਟਰ ਆਈਸੋਲੇਸ਼ਨ ਵਾਰਡਾਂ ਵਿਚ ਵੀ ਉਪਲਬਧ ਹੋਣੇ ਚਾਹੀਦੇ ਹਨ। ਬਜ਼ੁਰਗਾਂ, ਗੁਰਦੇ, ਜਿਗਰ ਅਤੇ ਐੱਚਆਈਵੀ ਦੇ ਮਰੀਜ਼ਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਬਚਣਾ ਚਾਹੀਦਾ ਹੈ।

Scroll to Top