AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਪੰਜਾਬ ਛੱਡ ਕੇ ਭੱਜ ਰਹੇ ਨੇ ਕਾਰੋਬਾਰੀ: ਚੰਦੂਮਾਜਰਾ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਕਿਹਾ ਕਿ ‘ਆਪ’ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਨਾਕਾਮੀਆਂ ਨੂੰ ਜੱਗ ਜ਼ਾਹਿਰ ਕਰਨ ਲਈ ਅਕਾਲੀ ਦਲ ਵੱਲੋਂ ਪਹਿਲੀ ਫਰਵਰੀ ਨੂੰ ‘ਪੰਜਾਬ ਬਚਾਓ ਮਾਰਚ’ ਆਰੰਭਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਰਚ ਤਹਿਤ 117 ਵਿਧਾਨ ਸਭਾ ਹਲਕਿਆਂ ਵਿੱਚ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ, ਨਾਕਾਮੀਆਂ, ਮਾੜੀ ਕਾਨੂੰਨ ਵਿਵਸਥਾ, ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਸਾਬਕਾ ਸੰਸਦ ਮੈਂਬਰ ਪ੍ਰੋ. ਚੰਦੂਮਾਜਰਾ ਇੱਥੇ 10 ਜਨਵਰੀ ਤੋਂ ਸ਼ੁਰੂ ਹੋ ਰਹੇ ਵਿਸ਼ਾਲ ਨਗਰ ਕੀਰਤਨ ਸਬੰਧੀ ਸੰਗਤ ਨੂੰ ਪ੍ਰੇਰਿਤ ਕਰਨ ਲਈ ਅਕਾਲੀ ਵਰਕਰਾਂ ਨਾਲ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਸਹਿਮ ਦੇ ਮਾਹੌਲ ਵਿੱਚ ਹੈ ਜਿਸ ਕਾਰਨ ਪੰਜਾਬ ਦੇ ਕਾਰੋਬਾਰੀ ਸੂਬਾ ਛੱਡ ਕੇ ਭੱਜ ਰਹੇ ਹਨ, ਕਿਉਂਕਿ ਇਸ ਦੀ ਸਾਂਭ-ਸੰਭਾਲ ਕਰਨ ਵਾਲਾ ਅਤੇ ਕੋਈ ਵੀ ਵਾਲੀ-ਵਾਰਸ ਨਜ਼ਰ ਨਹੀਂ ਆ ਰਿਹਾ। ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੀਆਂ ਗ਼ਲਤੀ ਨੀਤੀਆਂ ਕਾਰਨ ਪੰਜਾਬ ਦਾ ਭਵਿੱਖ ਧੁੰਦਲਾ ਨਜ਼ਰ ਆ ਰਿਹਾ ਹੈ। ਇਸ ਮੌਕੇ ਹਲਕਾ ਇੰਚਾਰਜ ਕਰਨ ਸਿੰਘ, ਚੰਦੂਮਾਜਰਾ ਦੇ ਸਿਆਸੀ ਸਕੱਤਰ ਅਮਨਦੀਪ ਸਿੰਘ ਮਾਂਗਟ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਸੂਬਾ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ, ਯੂਥ ਆਗੂ ਲਖਵੀਰ ਸਿੰਘ ਲੱਖੀ, ਭਾਈ ਪਰਮਿੰਦਰ ਸਿੰਘ ਸੇਖੋਂ, ਅਮਰਜੀਤ ਸਿੰਘ ਢਿੱਲੋਂ, ਸਰਪੰਚ ਪਰਮਜੀਤ ਸਿੰਘ ਅਤੇ ਅਮਰਿੰਦਰ ਸਿੰਘ ਆਦਿ ਹਾਜ਼ਰ ਸਨ।

Scroll to Top