AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਪੰਜਾਬ ਦੇ ਵਿਧਾਇਕ ਅੱਜ ਪਰਿਵਾਰਕ ਮੈਂਬਰਾਂ ਨਾਲ ਜਾਣਗੇ ਗੁਰਦੁਆਰਾ ਕਰਤਾਰਪੁਰ ਸਾਹਿਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ‘ਚ ਪੰਜਾਬ ਦੇ 2 ਦਰਜਨ ਦੇ ਕਰੀਬ ਵਿਧਾਇਕ ਸੋਮਵਾਰ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣਗੇ। ਇਸ ਜੱਥੇ ‘ਚ  ਵਿਧਾਇਕਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਭਾਰਤ-ਪਾਕਿਸਤਾਨ ਵਿਚਕਾਰ ਬਣੇ ਗੁਰਦੁਆਰਾ ਕਰਤਾਰਪੁਰ ਸਾਹਿਬ ਕੋਰੀਡੋਰ ਰਾਹੀਂ ਗੁਰਦੁਆਰਾ ਸਾਹਿਬ ਜਾਣ ਲਈ ਕੇਂਦਰ ਸਰਕਾਰ ਤੋਂ ਆਗਿਆ ਹਾਸਲ ਹੋਈ ਹੈ। ਸੂਤਰਾਂ ਮੁਤਾਬਿਕ ਜੱਥੇ ਦੇ ਰੂਪ ‘ਚ ਜਾਣ ਵਾਲੇ ਵਿਧਾਇਕਾਂ ਵਿਚ ਨਾ ਸਿਰਫ਼ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ਾਮਲ ਹਨ, ਸਗੋਂ ਕਾਂਗਰਸ ਪਾਰਟੀ ਨਾਲ ਸਬੰਧ ਰੱਖਣ ਵਾਲੇ ਵਿਧਾਇਕ ਵੀ ਸ਼ਾਮਲ ਹਨ। ਵਿਧਾਇਕਾਂ ਦੇ ਨਾਲ-ਨਾਲ ਪੰਜਾਬ ਵਿਧਾਨ ਸਭਾ ‘ਚ ਤਾਇਨਾਤ ਸਟਾਫ਼ ਦੇ ਮੈਂਬਰ ਵੀ ਨਾਲ ਹੀ ਜਾਣਗੇ। ਵਿਧਾਇਕਾਂ ਨੂੰ ਸੋਮਵਾਰ ਨੂੰ ਸਿੱਧੇ ਡੇਰਾ ਬਾਬਾ ਨਾਨਕ ਪਹੁੰਚਣ ਲਈ ਕਿਹਾ ਗਿਆ ਹੈ ਤਾਂ ਕਿ ਉਥੋਂ ਸਾਰੇ ਇਕੱਠੇ ਜੱਥੇ ਦੇ ਰੂਪ ‘ਚ ਕੋਰੀਡੋਰ ਰਾਹੀਂ ਗੁਰਦੁਆਰਾ ਸਾਹਿਬ ਲਈ ਰਵਾਨਾ ਹੋ ਸਕਣ।

Scroll to Top