AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਪੰਜਾਬ ਵਿੱਚ ਮੁੜ ਸਿਆਸਤ ਭਖੀ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੁਪਰੀਮ ਕੋਰਟ ਵੱਲੋਂ ਐੱਸਵਾਈਐੱਲ ਨਹਿਰ ਦੀ ਉਸਾਰੀ ਲਈ ਜ਼ਮੀਨ ਦਾ ਪੰਜਾਬ ਵਿੱਚ ਸਰਵੇਖਣ ਕਰਨ ਦੇ ਹੁਕਮਾਂ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਇਸ ਲਈ ਸਰਵੇਖਣ ਕਰਵਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸ੍ਰੀ ਵੜਿੰਗ ਨੇ ਕੇਂਦਰ ਸਰਕਾਰ ਨੂੰ ਸਤਲੁਜ-ਯਮੁਨਾ ਦੇ ਨਿਰਮਾਣ ਲਈ ਜ਼ਮੀਨ ਦਾ ਸਰਵੇਖਣ ਕਰਨ ਦੇ ਹੁਕਮ ਦੇਣ ਦਾ ਵਿਰੋਧ ਕੀਤਾ। ਸ੍ਰੀ ਵੜਿੰਗ ਨੇ ਕਿਹਾ ਕਿ ‘ਆਪ’ ਉੱਤਰੀ ਭਾਰਤ ’ਚ ਪੈਰ ਜਮਾਉਣ ਲਈ ਪੰਜਾਬ ਦੇ ਮਾਮਲੇ ਨੂੰ ਕਮਜ਼ੋਰ ਕਰਨ ਲੱਗੀ ਹੋਈ ਹੈ। ਇਸੇ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਬਾਰੇ ਸੁਪਰੀਮ ਕੋਰਟ ਵੱਲੋਂ ਹਾਲ ਹੀ ਵਿੱਚ ਕੀਤੀ ਗਈ ਟਿੱਪਣੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੁੱਦੇ ’ਤੇ ਤੁਰੰਤ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਅਪੀਲ ਕੀਤੀ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵੀ ਇਸ ਏਜੰਡੇ ’ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣਾ ਚਾਹੀਦਾ ਹੈ ਤਾਂ ਜੋ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾ ਸਕੇ। ਬਾਜਵਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਲਈ ਕਦਮ ਨਾ ਚੁੱਕਣ ਲਈ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਅਦਾਲਤ ਨੇ ਟਿੱਪਣੀ ‘ਪੰਜਾਬ ਨੂੰ ਇਸ ਪ੍ਰਕਿਰਿਆ ਵਿੱਚ ਸਹਿਯੋਗ ਕਰਨਾ ਪਵੇਗਾ’ ਸਬੰਧੀ ਬਾਜਵਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ‘ਆਪ’ ਸਰਕਾਰ ਸਖ਼ਤ ਕਾਨੂੰਨੀ ਦਲੀਲਾਂ ਨਾਲ ਸੁਪਰੀਮ ਕੋਰਟ ਵਿੱਚ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਕਰਨ ਵਿੱਚ ਅਸਫਲ ਰਹੀ ਹੈ। ਬਾਜਵਾ ਨੇ ਕਿਹਾ ਕਿ ਇਹ ਸੂਬੇ ਦੇ ਹਿੱਤਾਂ ਦਾ ਮਾਮਲਾ ਹੈ।

Leave a Comment

Your email address will not be published. Required fields are marked *

Scroll to Top