
ਨਿਊਜ਼ਕਲਿੱਕ ਖ਼ਿਲਾਫ਼ ਕੇਂਦਰ ਸਰਕਾਰ ਦੀ ਕਾਰਵਾਈ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਐਲਾਨ ਮੁਤਾਬਕ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਮੇਤ ਮੋਰਚੇ ਵਿੱਚ ਸ਼ਾਮਲ ਵੱਖ ਵੱਖ ਜਥਬੰਦੀਆਂ ਵੱਲੋਂ ਕੇਂਦਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਨਿਊਜ਼ਕਲਿੱਕ ਖ਼ਿਲਾਫ਼ ਦਰਜ ਐੱਫਆਈਆਰ ਦੀਆਂ ਕਾਪੀਆਂ ਸਾੜੀਆਂ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਕਮਰੇਡ ਬਲਕਰਨ ਬਰਾੜ ਅਤੇ ਸਿੰਗਰਾ ਸਿੰਘ ਮਾਨ ਨੇ ਕਿਹਾ ਕਿ ਪ੍ਰੈਸ ਦੀ ਆਜ਼ਾਦੀ ’ਤੇ ਲਗਾਤਾਰ ਹਮਲੇ ਹੋ ਰਹੇ ਹਨ, ਜਿਸ ਦਾ ਵਿਰੋਧ ਕੀਤਾ ਜਾਵੇਗਾ।