AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਬੇਅਦਬੀ ਅਤੇ ਸਿੱਖਾਂ ਖ਼ਿਲਾਫ਼ ਸਿਰਜੇ ਜਾ ਰਹੇ ਬਿਰਤਾਂਤ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ, ਪਰ ਜੇਕਰ ਇਸ ਕਾਰਜ ਵਾਸਤੇ ਅਸੀਂ ਸਾਰੇ ਇਕੱਠੇ ਹੋ ਕੇ ਹੰਭਲਾ ਮਾਰੀਏ ਤਾਂ ਇਹ ਮਸਲਾ ਛੇਤੀ ਹੱਲ ਹੋਵੇਗਾ। ਸ੍ਰੀ ਦਰਬਾਰ ਸਾਹਿਬ ਸਥਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਪਹੁੰਚੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਟਾਰਗੇਟ ਕਿਲਿੰਗ ਮੰਦਭਾਗਾ ਵਰਤਾਰਾ ਹੈ, ਚਾਹੇ ਉਹ ਰਾਜਸਥਾਨ ‘ਚ ਹੋਇਆ, ਦੇਸ਼ ‘ਚ ਹੋਵੇ ਭਾਵੇਂ ਵਿਦੇਸ਼ ‘ਚ, ਇਸ ‘ਤੇ ਠੱਲ ਪੈਣੀ ਚਾਹੀਦੀ ਹੈ।  ਪੰਜਾਬ ਵਿਚ ਨਸ਼ਿਆਂ ਦੀ ਭਰਮਾਰ ਬਾਰੇ ਪੁੱਛੇ ਸਵਾਲ ਦੇ ਜਵਾਬ ‘ਚ ਜਥੇਦਾਰ ਨੇ ਕਿਹਾ ਕਿ ਇਹ ਦੇਸ਼ ਤੇ ਪੰਜਾਬ ਲਈ ਘਾਤਕ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਬੋਲਦਿਆਂ ਜਥੇਦਾਰ ਨੇ ਕਿਹਾ ਕਿ ਇਕ ਗਿਣੀ ਮਿਥੀ ਸ਼ਾਜਿਸ ਨਾਲ ਬੇਅਦਬੀ ਦੀਆਂ ਘਟਨਾਵਾਂ ਹੋ ਰਹੀਆਂ ਹਨ। ਜੇਕਰ ਬੇਅਦਬੀ ਕਰਨ ਵਾਲਾ ਦੋਸ਼ੀ ਫੜ ਲਿਆ ਜਾਂਦਾ ਹੈ ਤਾਂ ਉਸ ਨੂੰ ਮਾਨਸਿਕ ਰੋਗੀ ਦਸ ਕੇ ਪਲਾ ਝਾੜ ਲਿਆ ਜਾਂਦਾ ਹੈ। ਪਹਿਲਾਂ ਸਿੱਖਾਂ ਦੀ ਮਾਰਿਆਦਾ ਦਾ ਘਾਣ ਕੀਤਾ ਜਾਂਦਾ ਹੈ, ਸਿੱਖਾਂ ਨੂੰ ਉਕਸਾਇਆ ਜਾਂਦਾ ਹੈ ਜੇ ਸਿੱਖ ਤਲਖ ਹੁੰਦੇ ਹਨ ਤਾਂ ਸਿੱਖਾਂ ਨੂੰ ਵੱਖਵਾਦੀ ਤੇ ਅੱਤਵਾਦੀ ਕਿਹਾ ਜਾਂਦਾ ਹੈ।

Scroll to Top