AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਬੋਲੀ ਆਧਾਰਿਤ ਸੂਬਾ ਬਣਾਉਣ ਵਾਲੇ ਅਕਾਲੀਆਂ ਨੇ ਹੀ ਪੰਜਾਬੀ ਨੂੰ ਪਿੱਠ ਦਿਖਾਈ: ਕੇਂਦਰੀ ਸਿੰਘ ਸਭਾ

ਕੇਂਦਰੀ ਸਿੰਘ ਸਭਾ ਨੇ ਦੋਸ਼ ਲਾਇਆ ਹੈ ਕਿ ਅਕਾਲੀ ਦਲ 1966 ਵਿੱਚ ਬੋਲੀ ਆਧਾਰਿਤ ਪੰਜਾਬੀ ਸੂਬਾ ਬਣਾਉਣ ਵਿੱਚ ਸਫਲ ਹੋ ਗਿਆ ਸੀ ਪਰ ਸੂਬੇ ਅੰਦਰ ਪਾਰਟੀ ਦੀ ਅਗਵਾਈ ਵਿੱਚ ਪੰਜ ਵਾਰ ਬਣੀ ਸਰਕਾਰ ਨੇ ਪੰਜਾਬ ਰਾਜ ਭਾਸ਼ਾ ਐਕਟ, 1967 ਨੂੰ ਲਾਗੂ ਨਹੀਂ ਕੀਤਾ ਜਿਸ ਕਰ ਕੇ ਹਿੰਦੀ ਪੰਜਾਬ ਵਿੱਚ ਸਿਰਫ ਪ੍ਰਫੁੱਲਿਤ ਹੀ ਨਹੀਂ ਹੋਈ ਬਲਕਿ ਇਸੇ ਨੂੰ ਦੋ-ਭਾਸ਼ੀ ਸੂਬਾ ਬਣਨ ਦੇ ਰਾਹ ਪਾ ਦਿੱਤਾ। ਸਭਾ ਦੇ ਨੁਮਾਇੰਦਿਆਂ ਪ੍ਰੋ. ਸ਼ਾਮ ਸਿੰਘ, ਜਸਪਾਲ ਸਿੰਘ ਸਿੱਧੂ, ਰਾਜਵਿੰਦਰ ਸਿੰਘ ਰਾਹੀ, ਮਾਲਵਿੰਦਰ ਸਿੰਘ ਮਾਲੀ, ਗੁਰਸ਼ਮਸ਼ੀਰ ਸਿੰਘ ਵੜੈਚ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ ਕਿਸ਼ਨਪੁਰਾ ਅਤੇ ਖੁਸ਼ਹਾਲ ਸਿੰਘ ਆਦਿ ਨੇ ਕਿਹਾ ਕਿ ਸਿਆਸੀ ਅਤੇ ਵੋਟ-ਬੈਂਕ ਦੀ ਗਿਣਤੀ-ਮਿਣਤੀ ਕਰ ਕੇ ਅਕਾਲੀ ਸਰਕਾਰਾਂ ਨੇ ਜਾਣ-ਬੁੱਝ ਕੇ ਪੰਜਾਬੀ ਭਾਸ਼ਾ ਐਕਟ ਪ੍ਰਤੀ ਉਦਾਸੀਨਤਾ ਦਿਖਾਈ ਅਤੇ ਇੱਥੋਂ ਤੱਕ ਕਿ ਪੰਜਾਬੀ ਭਾਸ਼ਾ ਵਿਭਾਗ ਨੂੰ ਫੰਡ ਦੇਣੇ ਬੰਦ ਕਰ ਕੇ ਖ਼ਤਮ ਹੀ ਕਰ ਦਿੱਤਾ। ਅਕਾਲੀ ਸਰਕਾਰ ਸਮੇਂ ਭਾਸ਼ਾ ਐਕਟ ਵਿੱਚ 2008 ਵਿੱਚ ਤਰਮੀਮ ਕਰ ਕੇ ਪੰਜਾਬੀ ਨੂੰ ਸਕੂਲਾਂ ਵਿੱਚ ਪੜ੍ਹਾਉਣਾ ਲਾਜ਼ਮੀ ਕਰ ਦਿੱਤਾ ਗਿਆ ਪਰ ਬਾਦਲ ਸਰਕਾਰ ਨੇ ਤਰਮੀਮ ਕੀਤੇ ਐਕਟ ਲਾਗੂ ਕਰਨ ਲਈ ਨੋਟੀਫਿਕੇਸ਼ਨ ਵੀ ਜਾਰੀ ਨਹੀਂ ਕੀਤਾ।

Scroll to Top