AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ : ਦਿੱਲੀ ਰੋਸ ਮਾਰਚ ’ਚ ਭਰਵੀਂ ਹਾਜ਼ਰੀ ਨਾਲ ਹੋਵਾਂਗੇ ਸ਼ਾਮਲ : ਸੁਖਬੀਰ

ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਖੇ 20 ਦਸੰਬਰ ਨੂੰ ਕੀਤੇ ਜਾ ਰਹੇ ਰੋਸ ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ ਆਪਣੀ ਭਰਵੀਂ ਹਾਜ਼ਰੀ ਦਰਜ ਕਰਵਾਏਗਾ। ਇਹ ਐਲਾਨ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ। ਇਸ ਇਕੱਤਰਤਾ ’ਚ ਸ਼੍ਰੋਮਣੀ ਅਕਾਲੀ ਦਲ ਦੇ ਵੱਡੀ ਗਿਣਤੀ ਵਿਚ ਆਗੂ ਸ਼ਾਮਲ ਸਨ।

Scroll to Top