AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਭਾਈ ਰਾਜੋਆਣਾ ਮਾਮਲੇ ’ਚ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਮਾਂ ਵਧਾਉਣ ਦੀ ਕੀਤੀ ਅਪੀਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੂੰ ਇਕ ਪੱਤਰ ਲਿਖ ਕੇ ਭਾਈ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੇ ਮਾਮਲੇ ਵਿਚ ਕੁਝ ਹੋਰ ਸਮਾਂ ਵਧਾਉਣ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ 6 ਦਸੰਬਰ 2023 ਨੂੰ ਹੋਈ ਇਕੱਤਰਤਾ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਵਾਉਣ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਵਾਸਤੇ 5 ਮੈਂਬਰੀ ਕਮੇਟੀ ਗਠਤ ਕੀਤੀ ਸੀ। ਪੰਜ ਸਿੰਘ ਸਾਹਿਬਾਨ ਵੱਲੋਂ ਇਹ ਆਦੇਸ਼ ਵੀ ਦਿੱਤਾ ਗਿਆ ਸੀ ਕਿ ਜੇਕਰ ਕੇਂਦਰ ਸਰਕਾਰ 31 ਦਸੰਬਰ 2023 ਤੱਕ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਸਜ਼ਾ ਰੱਦ ਨਹੀਂ ਕਰਦੀ ਤਾਂ ਸ਼੍ਰੋਮਣੀ ਕਮੇਟੀ ਉਨ੍ਹਾਂ ਸਬੰਧੀ ਪਾਈ ਆਪਣੀ ਅਪੀਲ ’ਤੇ ਵਿਚਾਰ ਕਰੇ।

Scroll to Top