AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਭਾਰਤ ਸਾਡੇ ਵੱਲੋਂ ਲਗਾਏ ਦੋਸ਼ਾਂ ਨੂੰ ਗੰਭੀਰਤਾ ਨਾਲ ਲਏ: ਟਰੂਡੋ

ਅਮਰੀਕੀ ਨਿਆਂ ਵਿਭਾਗ ਵੱਲੋਂ ਭਾਰਤੀ ਨਾਗਰਿਕ ‘ਤੇ ਸਿੱਖ ਵੱਖਵਾਦੀ ਨੇਤਾ ’ਤੇ ਗੰਭੀਰ ਦੋਸ਼ ਲਗਾਉਣ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਭਾਰਤ ਨੂੰ ਨਸੀਹਤ ਦਿੱਤੀ ਹੈ। ਜਸਟਿਨ ਟਰੂਡੋ ਨੇ ਕਿਹਾ ਹੈ,‘ਅਮਰੀਕਾ ਵੱਲੋਂ ਜਿਹੜੇ ਦੋਸ਼ਾਂ ਲਾਏ ਹਨ, ਅਸੀਂ ਉਨ੍ਹਾਂ ਬਾਰੇ ਸ਼ੁਰੂ ਤੋਂ ਹੀ ਗੱਲ ਕਰਦੇ ਰਹੇ ਹਾਂ। ਅਸੀਂ ਪਹਿਲਾਂ ਹੀ ਕਹਿ ਰਹੇ ਹਾਂ ਕਿ ਭਾਰਤ ਨੂੰ ਅਜਿਹੇ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ, ‘ਅਮਰੀਕਾ ਇਹ ਵੀ ਦੋਸ਼ ਲਗਾਉਂਦਾ ਹੈ ਕਿ ਭਾਰਤ ਸਰਕਾਰ ਦੇ ਅਧਿਕਾਰੀ ਨੇ ਅਮਰੀਕੀ ਧਰਤੀ ‘ਤੇ ਖਾਲਿਸਤਾਨੀ ਨੇਤਾ ਦੀ ਹੱਤਿਆ ਦੀ ਅਸਫਲ ਸਾਜ਼ਿਸ਼ ਰਚੀ ਸੀ। ਅਮਰੀਕਾ ਵੱਲੋਂ ਇਹ ਦੋਸ਼ ਕੈਨੇਡਾ ਦੇ ਇਸੇ ਤਰ੍ਹਾਂ ਦੇ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ’ਤੇ ਜ਼ੋਰ ਪਾਉਂਦਾ ਹੈ।’ ਕੈਨੇਡਾ ਦੇ ਓਟਾਵਾ ‘ਚ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਟਰੂਡੋ ਨੇ ਅੱਗੇ ਕਿਹਾ ਕਿ ਅਮਰੀਕਾ ਤੋਂ ਆ ਰਹੀਆਂ ਖ਼ਬਰਾਂ ਉਸ ਵੱਲ ਇਸ਼ਾਰਾ ਕਰ ਰਹੀਆਂ ਹਨ ਜਿਸ ਬਾਰੇ ਅਸੀਂ ਸ਼ੁਰੂ ਤੋਂ ਹੀ ਗੱਲ ਕਰ ਰਹੇ ਹਾਂ, ਭਾਰਤ ਨੂੰ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।

Scroll to Top