AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਮੁੱਖ ਮੰਤਰੀ ਦੇ ਹੁਕਮਾਂ ’ਤੇ ਗੁਰਦੁਆਰੇ ’ਚ ਦਾਖਲ ਹੋਈ ਪੁਲੀਸ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਵਿੱਚ ਵਾਪਰੀ ਹਿੰਸਕ ਘਟਨਾ ਤੇ ਗੁਰੂਘਰ ਵਿੱਚ ਪੁਲੀਸ ਦੇ ਦਾਖਲ ਹੋਣ ਨਾਲ ਹੋਈ ਬੇਅਦਬੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਕਿਹਾ ਕਿ ਪੁਲੀਸ ਨੇ ਮੁੱਖ ਮੰਤਰੀ ਦੇ ਹੁਕਮਾਂ ਮੁਤਾਬਕ ਕਾਰਵਾਈ ਕੀਤੀ ਤੇ ਜੇਕਰ ਸਿਆਣਪ ਤੇ ਸੂਝ-ਬੂਝ ਨਾਲ ਮਾਮਲਾ ਸੰਭਾਲਿਆ ਹੁੰਦਾ ਤਾਂ ਖੂਨ-ਖਰਾਬੇ ਤੋਂ ਬਚਾਅ ਹੋ ਸਕਦਾ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਹਿੰਸਾ ਤੇ ਮੌਤ ਲਈ ਨੈਤਿਕ ਜ਼ਿੰਮੇਵਾਰੀ ਮੁੱਖ ਮੰਤਰੀ ਨੂੰ ਚੁੱਕਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸਭ ਤੋਂ ਸਪੱਸ਼ਟ ਤੌਰ ’ਤੇ ਬਚਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਨੁਮਾਇੰਦੇ ਤੇ ਪ੍ਰਸ਼ਾਸਨ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਵੱਲੋਂ ਮਾਹੌਲ ਹਿੰਸਕ ਹੋਣ ਤੋਂ ਰੋਕਣ ਲਈ ਕਿਹੜੇ ਕਦਮ ਚੁੱਕੇ ਗਏ ਸਨ? ਉਨ੍ਹਾਂ ਕਿਹਾ ਕਿ ਉਹ (ਮੁੱਖ ਮੰਤਰੀ) ਸਿਰਫ਼ ਉਥੇ ਹਿੰਸਾ ਚਾਹੁੰਦੇ ਸਨ ਤੇ ਉਹ ਸਿੱਖਾਂ ਦਾ ਅਕਸ ਖਰਾਬ ਕਰਨ ਦੇ ਹਰ ਮੌਕੇ ਨੂੰ ਵਰਤਣਾ ਚਾਹੁੰਦੇ ਹਨ। ਬਾਦਲ ਮੁਤਾਬਕ ਦਿੱਲੀ ਤੇ ਪੰਜਾਬ ਵਿੱਚ ਬੈਠੀਆਂ ਤਾਕਤਾਂ ਸਿੱਖਾਂ ਨੂੰ ਬਦਨਾਮ ਕਰਨ ਲਈ ਮੌਕੇ ਦੀ ਤਲਾਸ਼ ਵਿੱਚ ਰਹਿੰਦੀਆਂ ਹਨ। ਅਕਾਲੀ ਨੇਤਾ ਨੇ ਕਿਹਾ ਕਿ ਸਿੱਖ ਕੌਮ ਨੂੰ ਸੰਭਲ ਕੇ ਚੱਲਣਾ ਪਵੇਗਾ ਤੇ ਉਨ੍ਹਾਂ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਪ੍ਰਤੀ ਚੌਕਸ ਰਹਿਣਾ ਪਵੇਗਾ।

Scroll to Top