AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਰਾਜੋਆਣਾ ਦਾ ਮਾਮਲਾ ਲੋਕ ਲਹਿਰ ਬਣ ਕੇ ਉਭਰੇਗਾ: ਚੰਦੂਮਾਜਰਾ

ਪਟਿਆਲਾ (ਖੇਤਰੀ ਪ੍ਰਤੀਨਿਧ): ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਸਬੰਧੀ ਲੰਬੇ ਸਮੇਂ ਤੋਂ ਫੈਸਲਾ ਨਾ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਅਤੇ ਸੂਬਾਈ ਸਰਕਾਰ ਨੂੰ ਖੂਬ ਭੰਡਿਆ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਮਾਮਲਾ ਵੀ ਸਿੱਖਾਂ ਨਾਲ ਹੁੰਦੇ ਆ ਰਹੇ ਵਿਤਕਰੇ ਅਤੇ ਬੇਇਨਸਾਫੀਆਂ ਦੀਆਂ ਘਟਨਾਵਾਂ ਨਾਲ ਹੀ ਜੁੜਿਆ ਹੈ। ਉਨ੍ਹਾਂ ਕਿਹਾ ਕਿ ਰਾਜੋਆਣਾ ਦੀ ਫਾਂਸੀ ਦਾ ਮਾਮਲਾ ਇੱਕ ਵਾਰ ਫੇਰ ਲੋਕ ਲਹਿਰ ਬਣ ਕੇ ਉਭਰੇਗਾ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਗੱਲਬਾਤ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਰਾਜੋਆਣਾ ਇਕਲੌਤੇ ਅਜਿਹੇ ਸ਼ਖ਼ਸ ਹਨ, ਜੋ ਅਠਾਈ ਸਾਲਾਂ ਤੋਂ ਜੇਲ੍ਹ ’ਚ ਬੰਦ ਹਨ ਤੇ ਰਹਿਮ ਦੀ ਅਪੀਲ ਦੇ ਨਿਪਟਾਰੇ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 20 ਦਸੰਬਰ ਨੂੰ ਦਿੱਲੀ ’ਚ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਲੋਕ ਲਹਿਰ ਪੈਦਾ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਚੰਦੂਮਾਜਰਾ ਨੇ ਕਿਹਾ ਕਿ ਇਹ ਲੜਾਈ ਹੁਣ ਰਾਜੋਆਣਾ ਦੀ ਨਹੀਂ, ਬਲਕਿ ਸਿੱਖ ਕੌਮ ਦੀ ਹੈ। ਉਨ੍ਹਾਂ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਦੀ ਅਪੀਲ ਵੀ ਕੀਤੀ।

Scroll to Top