AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਰਾਜੋਆਣਾ ਮਾਮਲਾ: ਪੰਜ ਮੈਂਬਰੀ ਕਮੇਟੀ ਵਿੱਚ ਮੱਤਭੇਦ ਉੱਭਰੇ

ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਦੇ ਮਾਮਲੇ ’ਤੇ ਅਗਲੇਰੀ ਕਾਰਵਾਈ ਲਈ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਵੱਲੋਂ ਇੱਕ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਦੂਜੇ ਪਾਸੇ ਹੁਣ ਪੰਜ ਮੈਂਬਰੀ ਕਮੇਟੀ ਦੇ ਕੁਝ ਮੈਂਬਰਾਂ ਵਿੱਚ ਆਪਸੀ ਤਰਕਾਰ ਸ਼ੁਰੂ ਹੋ ਗਈ ਹੈ ਜਿਸ ਕਾਰਨ ਕਮੇਟੀ ਮੈਂਬਰਾਂ ਵਿਚ ਆਪਸੀ ਮੱਤਭੇਦ ਉਭਰਦੇ ਨਜ਼ਰ ਆ ਰਹੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੱਲ੍ਹ ਹੀ ਪ੍ਰਸਤਾਵਿਤ ਦਿੱਲੀ ਰੋਸ ਮਾਰਚ ਨੂੰ ਮੁਲਤਵੀ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਫੈਸਲੇ ਤੋਂ ਇੱਕ ਦਿਨ ਬਾਅਦ ਹੀ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਵਿਚਾਲੇ ਤਕਰਾਰ ਸ਼ੁਰੂ ਹੋ ਗਈ ਹੈ। ਇਸ ਸਬੰਧੀ ਪੰਜ ਮੈਂਬਰੀ ਕਮੇਟੀ ਵਿੱਚ ਸ਼ਾਮਿਲ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੀਆਂ ਵੱਖ ਵੱਖ ਵੀਡੀਓ ਕਲਿੱਪ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਹਨ ਜਿਸ ਵਿੱਚ ਦੋਵਾਂ ਵੱਲੋਂ ਹੀ ਇੱਕ ਦੂਜੇ ਖਿਲਾਫ਼ ਦੋਸ਼ ਲਾਏ ਜਾ ਰਹੇ ਹਨ। ਦੱਸਣਯੋਗ ਹੈ ਕਿ ਪੰਜ ਮੈਂਬਰੀ ਕਮੇਟੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ ਸੀ।

Scroll to Top