AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਰੁੱਸੇ ਅਕਾਲੀ ਆਗੂਆਂ ਨੂੰ ਘਰ ਵਾਪਸੀ ਦੀ ਅਪੀਲ

ਸੁਖਬੀਰ ਬਾਦਲ ਨੇ ਬਿਨਾਂ ਕਿਸੇ ਦਾ ਨਾਂ ਲਏ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਅਤੇ ਰੁੱਸੇ ਹੋਏ ਅਕਾਲੀ ਆਗੂਆਂ ਕੋਲੋਂ ਵੀ ਮੁਆਫ਼ੀ ਮੰਗੀ ਅਤੇ ਉਨ੍ਹਾਂ ਨੂੰ ਘਰ ਵਾਪਸੀ ਦੀ ਅਪੀਲ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਪੰਥ ਨੂੰ ਦਰਪੇਸ਼ ਚੁਣੌਤੀਆਂ ਦਾ ਇਕੱਠੇ ਹੋ ਕੇ ਸਾਹਮਣਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਤਾਕਤਾਂ ਸ਼੍ਰੋਮਣੀ ਅਕਾਲੀ ਦਲ ਅਤੇ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਇਹ ਤਾਕਤਾਂ ਆਪਣੇ ਮੰਤਵ ਵਿੱਚ ਸਫ਼ਲ ਹੋਈਆਂ ਹਨ, ਜਿਸ ਦਾ ਸਿੱਟਾ ਹੈ ਕਿ 102 ਸਾਲ ਪੁਰਾਣੀ ਸਿੱਖ ਸੰਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਦਿੱਤਾ ਗਿਆ ਹੈ। ਦਿੱਲੀ ਕਮੇਟੀ ਅਤੇ ਪੰਜਾਬ ਤੋਂ ਬਾਹਰਲੇ ਦੋਵੇਂ ਤਖਤਾਂ ਦੇ ਪ੍ਰਬੰਧਕੀ ਬੋਰਡ ਖੋਹ ਲਏ ਗਏ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ 103 ਸਾਲਾਂ ਦੇ ਇਤਿਹਾਸ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਜਥੇਬੰਦੀ ਸਰਕਾਰ ਬਣਾਉਣ ਵਾਸਤੇ ਨਹੀਂ ਸਗੋਂ ਜ਼ੁਲਮਾਂ ਦਾ ਸਾਹਮਣਾ ਕਰਨ ਤੇ ਉਨ੍ਹਾਂ ਦਾ ਵਿਰੋਧ ਕਰਨ ਵਾਸਤੇ ਬਣੀ ਸੀ। ਉਨ੍ਹਾਂ ਸਮੂਹ ਸਿੱਖਾਂ ਨੂੰ ਇੱਕ ਨਿਸ਼ਾਨ ਹੇਠਾਂ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਸਾਰਿਆਂ ਨੂੰ 20 ਦਸੰਬਰ ਨੂੰ ਦਿੱਲੀ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਕੀਤੇ ਜਾਣ ਵਾਲੇ ਪੰਥਕ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ।

Leave a Comment

Your email address will not be published. Required fields are marked *

Scroll to Top