AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਲਹਿਰਾਗਾਗਾ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਮੁਲਜ਼ਮ ਗ੍ਰਿਫ਼ਤਾਰ

ਅੱਜ ਤੜਕਸਾਰ ਇਕ ਵਿਅਕਤੀ ਨੇ ਆਪਣੇ ਘਰ ਕਰਵਾਏ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਤੋਂ ਪੰਜਵੇਂ ਦਿਨ ਕਥਿਤ ਨਸ਼ੇ ਦੀ ਹਾਲਤ ਵਿੱਚ ਬੇਅਦਬੀ ਕੀਤੀ। ਇਸ ਕਾਰਨ ਸੰਗਤਾਂ ਵਿੱਚ ਰੋਸ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲੀਸ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ ਸਦਰ ਦੇ ਇੰਚਾਰਜ ਰਣਵੀਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਿੰਘ ਸਭਾ ਗੁਰੂ ਅਮਰਦਾਸ ਲਹਿਰਾਗਾਗਾ ਦੇ ਗ੍ਰੰਥੀ ਨਿਰਵੈਰ ਸਿੰਘ ਨੇ ਪੁਲੀਸ ਨੂੰ ਲਿਖਤੀ ਬਿਆਨ ਵਿੱਚ ਦੱਸਿਆ ਕਿ 12 ਅਕਤੂਬਰ ਨੂੰ ਸਾਹਿਬ ਸਿੰਘ ਵਾਸੀ ਵਾਰਡ ਨੰਬਰ 8 ਨੇ ਆਪਣੇ ਘਰ ਗੁਰੂ ਗ੍ਰੰਥ ਸਾਹਿਬ ਦਾ ਸਹਿਜ ਪਾਠ ਪ੍ਰਕਾਸ਼ ਰੱਖਵਾਇਆ। ਉਸ ਨੇ ਖੁਦ ਆਪਣੀ ਪਤਨੀ ਅਤੇ ਰਿਸ਼ਤੇਦਾਰਾਂ ਨਾਲ ਗੁਰੂ ਗ੍ਰੰਥ ਸਾਹਿਬ ਨੂੰ ਪੂਰੀ ਮਰਿਆਦਾ ਨਾਲ ਲਿਜਾ ਕੇ ਘਰ ਵਿੱਚ ਸੁਸ਼ੋਭਿਤ ਕੀਤਾ ਪਰ ਅੱਜ ਤੜਕੇ 4 ਵਜੇ ਸਾਹਿਬ ਸਿੰਘ ਕਥਿਤ ਸ਼ਰਾਬ ਪੀ ਕੇ ਆਪਣੇ ਘਰਵਾਲੀ ਨਾਲ ਲੜਿਆ ਤੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਮਰਿਆਦਾ ਨੂੰ ਭੰਗ ਕਰਦੇ ਹੋਏ ਇਕੱਲਾ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਗੁਰਦੁਆਰੇ ਲੈ ਆਇਆ, ਜਿਥੇ ਕਿ ਉਸ ਨੇ ਗੁਰੂ ਘਰ ਦੇ ਗੇਟ ਨੂੰ ਧੱਕੇ ਮਾਰੇ ਤੇ ਹਾਜ਼ਰ ਸੇਵਾਦਾਰ ਹਰਵਿੰਦਰ ਸਿੰਘ ਉਰਫ ਬੱਬੂ ਨੂੰ ਕਥਿਤ ਤੌਰ ’ਤੇ ਗਾਲਾਂ ਕੱਢੀਆਂ। ਸੇਵਾਦਾਰ ਹਰਵਿੰਦਰ ਸਿੰਘ ਨੇ ਸਾਹਿਬ ਸਿੰਘ ਕੋਲੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਲੈ ਕੇ ਗੁਰਦੁਆਰੇ ਵਿੱਚ ਸੁਸ਼ੋਭਿਤ ਕੀਤਾ। ਥਾਣਾ ਮੁਖੀ ਨੇ ਦੱਸਿਆ ਕਿ ਪੁਲੀਸ ਨੇ ਗ੍ਰੰਥੀ ਸਿੰਘ ਦੇ ਬਿਆਨਾਂ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਬੇਅਦਬੀ ਦੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਬੇਅਦਬੀ ਦੇ ਪਸ਼ਚਾਤਾਪ ਵਜੋਂ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਤੇ 19 ਅਕਤੂਬਰ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ

Leave a Comment

Your email address will not be published. Required fields are marked *

Scroll to Top