AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਲੋਕਲ ਗੁਰਦੁਆਰਾ ਕਮੇਟੀਆਂ 20 ਦਸੰਬਰ ਦੇ ਦਿੱਲੀ ਪ੍ਰਦਰਸ਼ਨ ’ਚ ਕਰਨਗੀਆਂ ਭਰਵੀਂ ਸ਼ਮੂਲੀਅਤ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20 ਦਸੰਬਰ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਆਯੋਜਤ ਕੀਤੇ ਜਾਣ ਵਾਲੇ ਪੰਥਕ ਪ੍ਰਦਰਸ਼ਨ ਵਿਚ ਪੰਜਾਬ ਦੀਆਂ ਲੋਕਲ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਇਕੱਤਰਤਾ ਦੌਰਾਨ ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨਾਂ ਅਤੇ ਹੋਰ ਨੁਮਾਇੰਦਿਆਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤ ਪਾਸੋਂ ਭਰਵਾਏ ਗਏ 26 ਲੱਖ ਪ੍ਰੋਫਾਰਮੇ ਇਸ ਪ੍ਰਦਰਸ਼ਨ ਦੌਰਾਨ ਨਾਲ ਲਿਜਾਏ ਜਾਣਗੇ।

Scroll to Top