AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਵਿਧਾਨ ਸਭਾ ਦੇ ਗਲਿਆਰਿਆਂ ਵਿੱਚ ਪੁੱਜੀ ਸਕੱਤਰੇਤ ਮੁਲਾਜ਼ਮਾਂ ਦੀ ਗੂੰਜ

ਵਿਧਾਨ ਸਭਾ ਸੈਸ਼ਨ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਹੀ ਦਿਨ ਅੱਜ ਪੰਜਾਬ ਸਿਵਲ ਸਕੱਤਰੇਤ ਅਤੇ ਵਿੱਤੀ ਸਕੱਤਰੇਤ ਦੇ ਸਮੂਹ ਮੁਲਾਜ਼ਮਾਂ ਵੱਲੋਂ ਜੁਆਇੰਟ ਐਕਸ਼ਨ ਕਮੇਟੀ ਦੇ ਝੰਡੇ ਹੇਠ ਸੂਬਾ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਰੋਸ ਰੈਲੀ ਵਿੱਚ ਸ਼ਾਮਲ ਮੁਲਾਜ਼ਮ ਆਗੂਆਂ ਸੁਖਚੈਨ ਸਿੰਘ ਖਹਿਰਾ, ਮਨਜੀਤ ਸਿੰਘ ਰੰਧਾਵਾ, ਪਰਮਦੀਪ ਸਿੰਘ ਭਬਾਤ, ਮਲਕੀਤ ਸਿੰਘ ਔਜਲਾ, ਅਲਕਾ ਚੋਪੜਾ, ਸੁਸ਼ੀਲ ਕੁਮਾਰ, ਜਸਪ੍ਰੀਤ ਰੰਧਾਵਾ, ਸੁਸ਼ੀਲ ਕੁਮਾਰ, ਭੁਪਿੰਦਰ ਝੱਜ, ਸੁਦੇਸ਼ ਕੁਮਾਰੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦਾ 34 ਫੀਸਦੀ ਡੀਏ ਵਧਾ ਕੇ ਆਈਏਐੱਸ ਅਫ਼ਸਰਾਂ ਅਤੇ ਜੁਡੀਸ਼ਲ ਅਫਸਰਾਂ ਵਾਂਗ ਕੇਂਦਰ ਸਰਕਾਰ ਦੀ ਤਰਜ਼ ’ਤੇ 46 ਫੀਸਦੀ ਕੀਤਾ ਜਾਵੇ। ਧਰਨੇ ਵਿੱਚ ਕਾਂਗਰਸ ਆਗੂ ਪ੍ਰਤਾਪ ਬਾਜਵਾ ਨੇ ਸ਼ਮੂਲੀਅਤ ਕੀਤੀ ਤੇ ਮੁਲਾਜ਼ਮਾਂ ਦੇ ਨਾਲ ਖੜ੍ਹਨ ਦਾ ਭਰੋਸਾ ਦਿੱਤਾ।

Scroll to Top