AN INSTITUTE FOR RESEARCH ON LITERATURE,CULTURE,HISTORY & HERITAGE OF PUNJAB”
website header

ਵਿਰੋਧੀ ਧਿਰਾਂ ਦੀ ਜ਼ੁਬਾਨ ਬੰਦ ਕਰਨ ’ਤੇ ਤੁਲੀ ‘ਆਪ’: ਯਾਦਵ

ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲਣ ਪਾਰਟੀ ਦੇ ਸੀਨੀਅਰ ਆਗੂ ਅੱਜ ਨਾਭਾ ਜੇਲ੍ਹ ਪਹੁੰਚੇ। ਪੰਜਾਬ ਕਾਂਗਰਸ ਇੰਚਾਰਜ ਦੇਵਿੰਦਰ ਯਾਦਵ, ਪਾਰਟੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਵਿਧਾਇਕ ਕੁਲਜੀਤ ਨਾਗਰਾ ਨੇ ਖਹਿਰਾ ਨਾਲ ਇੱਕ ਘੰਟਾ ਮੁਲਾਕਾਤ ਕੀਤੀ। ਇਸ ਮੌਕੇ ਦੇਵਿੰਦਰ ਯਾਦਵ ਨੇ ਕਿਹਾ ਕਿ ਸੁਖਪਾਲ ਖਹਿਰਾ ਚੜ੍ਹਦੀ ਕਲਾ ਵਿੱਚ ਹਨ ਪਰ ‘ਆਪ’ ਸਰਕਾਰ ਸੌੜੀ ਰਾਜਨੀਤੀ ਦੇ ਸਹਾਰੇ ਵਿਰੋਧੀ ਧਿਰਾਂ ਨੂੰ ਚੁੱਪ ਕਰਾਉਣ ਦੇ ਯਤਨ ਕਰ ਰਹੀ ਹੈ ਜਦਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਖਹਿਰਾ ਨਾਲ ਖੜ੍ਹੀ ਹੈ। ਸ੍ਰੀ ਯਾਦਵ ਨੇ ‘ਆਪ’ ਨਾਲ ਗੱਠਜੋੜ ਜਾਂ ਨਵਜੋਤ ਸਿੱਧੂ ਸਬੰਧੀ ਸਵਾਲਾਂ ਦੇ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ। ਸਾਬਕਾ ਵਿਧਾਇਕ ਕੁਲਜੀਤ ਨਾਗਰਾ ਨੇ ਕਿਹਾ ਕਿ ਭਾਰਤ ਭੂਸ਼ਨ ਆਸ਼ੂ ਦੀ ਗ੍ਰਿਫ਼ਤਾਰੀ ਮੌਕੇ ਜ਼ਿਲ੍ਹਾ ਪੱਧਰੀ ਪ੍ਰਦਰਸ਼ਨਾਂ ਵਾਂਗ ਹੁਣ ਵੀ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਨਵਜੋਤ ਸਿੱਧੂ ਦਾ ਮਾਮਲਾ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਤੇ ਇਸ ਬਾਰੇ ਜਥੇਬੰਦੀ ਦੇ ਬਾਹਰ ਗੱਲ ਕਰਨਾ ਠੀਕ ਨਹੀਂ।

Scroll to Top