AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਸਰਕਾਰੀ ਗ੍ਰਾਂਟ ਨਾ ਮਿਲਣ ਕਾਰਨ ਸ਼੍ਰੋਮਣੀ ਕਮੇਟੀ ਨੂੰ ਝੱਲਣਾ ਪੈ ਰਿਹੈ ਵਾਧੂ ਬੋਝ

ਸ਼੍ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਵਿਦਿਅਕ ਸੰਸਥਾਵਾਂ ਨੂੰ ਸਰਕਾਰ ਵੱਲੋਂ ਲੋੜੀਂਦੀ ਗਰਾਂਟ ਨਾ ਮਿਲਣ ਕਾਰਨ ਸਿੱਖ ਸੰਸਥਾ ਨੂੰ ਵਾਧੂ ਵਿੱਤੀ ਬੋਝ ਸਹਿਣਾ ਪੈ ਰਿਹਾ ਹੈ। ਇਸ ਸਹਾਇਤਾ ਰਾਸ਼ੀ ਵਿੱਚ ਐੱਸਸੀ, ਐੱਸਟੀ ਸਕਾਲਰਸ਼ਿਪ ਦੀ ਗਰਾਂਟ ਵੀ ਸ਼ਾਮਲ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਜਿਹੇ ਰਵੱਈਏ ਕਾਰਨ ਸ਼੍ਰੋਮਣੀ ਕਮੇਟੀ ਵਾਧੂ ਵਿੱਤੀ ਬੋਝ ਝੱਲ ਰਹੀ ਹੈ। ਸਰਕਾਰ ਵੱਲੋਂ ਸਿੱਖ ਸੰਸਥਾ ਦੀਆਂ ਸਿੱਖਿਆ ਸੰਸਥਾਵਾਂ ਨੂੰ ਘੱਟੋ ਘੱਟ 50 ਕਰੋੜ ਰੁਪਏ ਦੀ ਗ੍ਰਾਂਟ ਦਾ ਭੁਗਤਾਨ ਕਰਨਾ ਬਾਕੀ ਹੈ। ਉਨ੍ਹਾਂ ਕਿਹਾ ਕਿ ਪੋਸਟ ਮੈਟਰਿਕ ਸਕਾਲਰਸ਼ਿਪ ਤਹਤਿ ਅਨੁਸੂਚਤਿ ਜਾਤੀਆਂ, ਅਨੁਸੂਚਤਿ ਕਬੀਲਿਆਂ ਅਤੇ ਹੋਰ ਪੱਛੜੀਆਂ ਸ਼੍ਰੋਮਣੀਆਂ ਦੇ ਵਜ਼ੀਫੇ ਦੀ ਗਰਾਂਟ, ਜੋ ਕਈ ਕਰੋੜ ਰੁਪਏ ਬਣਦੀ ਹੈ, ਦੀ ਵੀ ਉਡੀਕ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਿੱਖਿਆ ਸੰਸਥਾਵਾਂ ਵਿੱਚ ਸਰਕਾਰ ਦੀਆਂ ਮਾਨਤਾ ਪ੍ਰਾਪਤ ਅਸਾਮੀਆਂ ਦੀਆਂ ਤਨਖਾਹਾਂ ਲਈ ਬਣਦਾ ਆਪਣੇ ਹਿੱਸੇ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ। ਇਸ ਕਾਰਨ ਇਸ ਵਰ੍ਹੇ ਗੁਰੂ ਦੀ ਗੋਲਕ ’ਤੇ ਲਗਪਗ 29.88 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਪਿਛਲੇ ਸਾਲ ਵੀ ਵਿਦਿਅਕ ਸੰਸਥਾਵਾਂ ਨੂੰ ਚਲਾਉਣ ਲਈ ਲਗਪਗ 37 ਕਰੋੜ ਰੁਪਏ ਵਾਧੂ ਖਰਚ ਕਰਨੇ ਪਏ ਸਨ। ਸ਼੍ਰੋਮਣੀ ਕਮੇਟੀ ਵੱਲੋਂ ਆਪਣੀਆਂ ਵਿਦਿਅਕ ਸੰਸਥਾਵਾਂ ਵਿੱਚ ਅੰਮ੍ਰਤਿਧਾਰੀ ਵਿਦਿਆਰਥੀਆਂ ਨੂੰ ਆਪਣੇ ਪੱਧਰ ’ਤੇ ਵਜ਼ੀਫ਼ੇ ਦਿੱਤੇ ਜਾਂਦੇ ਹਨ। ਇਸ ਲਈ ਇਸ ਵਾਰ ਦੇ ਬਜਟ ਵਿੱਚ ਸਿੱਖ ਸੰਸਥਾ ਵੱਲੋਂ 21.81 ਕਰੋੜ ਰੁਪਏ ਦਾ ਫੰਡ ਰਾਖਵਾਂ ਰੱਖਿਆ ਗਿਆ। ਸ਼੍ਰੋਮਣੀ ਕਮੇਟੀ ਦੇ ਹਾਲ ਹੀ ਵਿੱਚ ਹੋਏ ਜਨਰਲ ਇਜਲਾਸ ਦੌਰਾਨ ਵੀ ਐੱਸਸੀ, ਐੱਸਟੀ ਪੋਸਟ ਮੈਟਰਿਕ ਸਕਾਲਰਸ਼ਿਪ ਦੀ ਰਕਮ ਅਤੇ ਭੁਗਤਾਨ ਬਾਰੇ ਮਤਾ ਪਾਸ ਕਰਕੇ ਸਰਕਾਰ ਨੂੰ ਅਪੀਲ ਕੀਤੀ ਗਈ ਹੈ।

Scroll to Top