AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਡਟੇ ਕੰਪਿਊਟਰ ਅਧਿਆਪਕ

ਇਥੇ ਕੰਪਿਊਟਰ ਅਧਿਆਪਕਾਂ ਨੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਦੀ ਅਗਵਾਈ ਹੇੇਠ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਝੰਡੇ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਢੇਰ ਵਿੱਚ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਸਮੂਹ ਅਧਿਆਪਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਜਥੇਬੰਦੀ ਨਾਲ ਡੇਢ ਸਾਲ ਦੌਰਾਨ 40 ਦੇ ਲਗਪੱਗ ਸਬ-ਕਮੇਟੀ ਅਤੇ ਸਿੱਖਿਆ ਮੰਤਰੀ ਪੰਜਾਬ, ਵਿੱਤ ਮੰਤਰੀ ਦੇ ਨਾਲ ਵਿਭਾਗੀ ਮੀਟਿੰਗਾਂ ਕਰ ਚੁੱਕੀ ਹੈ, ਪ੍ਰੰਤੂ ਕੰਪਿਊਟਰ ਅਧਿਆਪਕਾਂ ਦੀਆ ਮੰਗਾਂ ਹੱਲ ਨਹੀਂ ਕੀਤੀਆਂ ਜਾ ਰਹੀਆਂ। ਇਸ ਕਾਰਨ ਕੰਪਿਊਟਰ ਅਧਿਆਪਕਾਂ ਦਾ ਪੰਜਾਬ ਸਰਕਾਰ ਪ੍ਰਤੀ ਰੋਸ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ ਕਿਉਂਕਿ ਪਿਛਲੇ ਸਾਲ ਸਿੱਖਿਆ ਮੰਤਰੀ ਪੰਜਾਬ ਨੇ 15 ਸਤੰਬਰ 2022 ਨੂੰ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਤੇ ਤੋਹਫਾ ਦੇਣ ਦਾ ਐਲਾਨ, 6ਵਾਂ ਤਨਖਾਹ ਕਮਿਸ਼ਨ ਅਤੇ ਸਿਵਲ ਸਰਵਿਸ ਦੇ ਨਿਯਮ ਅਤੇ ਹੋਰ ਵਿਭਾਗੀ ਮਸਲੇ ਹੱਲ ਕਰਨ ਦਾ ਅਖਬਾਰਾਂ ਅਤੇ ਆਮ ਆਦਮੀ ਪਾਰਟੀ ਨੇ ਵੱਖ ਮੰਚਾਂ ਤੋਂ ਕੀਤਾ ਸੀ ਜੋ ਕਿ ਇੱਕ ਸਾਲ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕੀਤਾ ਗਿਆ। ਜ਼ਿਕਰਯੋਗ ਕਰੋਨਾ ਕਾਲ ਅਤੇ ਨੌਕਰੀ ਦੌਰਾਨ 90 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਜਿਨ੍ਹਾਂ ਦੇ ਪਰਿਵਾਰਾਂ ਦੀ ਪੰਜਾਬ ਸਰਕਾਰ ਨੇ ਕਿਸੇ ਵੀ ਤਰ੍ਹਾਂ ਦੀ ਵਿੱਤੀ ਸਹਾਇਤਾ ਨਹੀਂ ਕੀਤੀ ਹੈ ਨਾ ਹੀ ਉਨ੍ਹਾਂ ਦੇ ਆਸ਼ਰਿਤਾਂ ਨੂੰ ਮੌਤ ਉਪਰੰਤ ਨੌਕਰੀ ਦਿੱਤੀ ਗਈ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਰੋਜ਼ਾ ਰੋਟੀ ਲਈ ਦਰ-ਦਰ ਦੀਆ ਠੋਕਰਾਂ ਖਾ ਰਹੇ ਹਨ। ਸਿੱਖਿਆ ਮੰਤਰੀ ਵੱਲੋਂ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦੇ ਯਾਦ ਕਰਵਾਉਣ ਲਈ ਗੰਭੀਰਪੁਰ ਵੱਲ ਰੋਸ ਮਾਰਚ ਕਰਦੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਪਹਿਲਾਂ ਅਨੰਦਪੁਰ ਆਨੰਦ ਸਾਹਿਬ ਤੋਂ ਨੰਗਲ ਨੂੰ ਜਾਂਦਾ ਰਸਤਾ ਜਾਮ ਕੀਤਾ ਗਿਆ। ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਪੰਜਾਬ ਦੇ ਨਾਲ ਲਿਖਤੀ ਤੌਰ ’ਤੇ 21 ਨਵੰਬਰ ਨੂੰ ਮੀਟਿੰਗ ਕਰਵਾਉਣ ਦੇ ਭਰੋਸੇ ਉਪਰੰਤ ਧਰਨੇ ਨੂੰ ਖਤਮ ਕੀਤਾ ਗਿਆ ਜੱਥੇਬੰਦੀ ਵਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਜਾਂਦੀ ਹੈ ਕਿ ਜੇਕਰ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਨਹੀਂ ਕਰਦੀ ਤਾਂ ਸਰਕਾਰ ਦੇ ਰਾਜਨੀਤਿਕ ਅਤੇ ਸਰਕਾਰੀ ਫੰਕਸ਼ਨਾਂ ਵਿੱਚ ਵਿਘਨ ਪਾ ਕੇ ਜਥੇਬੰਦੀ ਦੀਆਂ ਮੰਗਾਂ ਨੂੰ ਆਮ ਜਨਤਾਂ ਅੱਗੇ ਲਿਆਂਦਾ ਜਾਵੇਗਾ।

Scroll to Top