AN INSTITUTE FOR RESEARCH ON LITERATURE,CULTURE,HISTORY & HERITAGE OF PUNJAB”

ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਕਾਰਵਾਈ, 4 ਵਾਰ ਵਿਧਾਇਕ ਰਹੇ ਆਗੂ ਨੂੰ ਪਾਰਟੀ ‘ਚੋਂ ਕੀਤਾ ਮੁਅੱਤਲ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਤਲਵੰਡੀ ਸਾਬੋ ਤੋਂ ਆਗੂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਪੁੱਛਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਪਾਰਟੀ ’ਚੋਂ ਕੱਢ ਦਿੱਤਾ ਜਾਵੇ।  ਦਰਅਸਲ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਨੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਜੀਤ ਮਹਿੰਦਰ ਸਿੰਘ ਸਿੱਧੂ ਖ਼ਿਲਾਫ਼ ਮਿਲੀ ਸ਼ਿਕਾਇਤ ’ਤੇ ਵਰਚੁਅਲ ਮੀਟਿੰਗ (ਵੀਡੀਓ ਕਾਨਫਰੰਸ) ਕਰ ਕੇ ਚਰਚਾ ਕੀਤੀ। ਇਹ ਸ਼ਿਕਾਇਤ ਤਲਵੰਡੀ ਸਾਬੋ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਦੇ ਬਠਿਡਾ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੂੰ ਦਿੱਤੀ ਸੀ, ਜਿਨ੍ਹਾਂ ਨੇ ਅੱਗੇ ਸ਼ਿਕਾਇਤ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਭੇਜੀ। ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਕਮੇਟੀ ਦੇ ਚੇਅਰਮੈਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੀਤੀ। ਇਸ ’ਚ ਵਿਰਸਾ ਸਿੰਘ ਵਲਟੋਹਾ, ਸ਼ਰਨਜੀਤ ਸਿੰਘ ਢਿੱਲੋਂ, ਮਨਤਾਰ ਸਿੰਘ ਬਰਾੜ ਅਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਹਲਕੇ ਦੀ ਲੀਡਰਸ਼ਿਪ ਵੱਲੋਂ ਭੇਜੀ ਸ਼ਿਕਾਇਤ ’ਤੇ ਚਰਚਾ ਮਗਰੋਂ ਫ਼ੈਸਲਾ ਲਿਆ ਗਿਆ ਕਿ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕੀਤਾ ਜਾਵੇ। ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ 24 ਘੰਟੇ ਵਿਚ ਜਵਾਬ ਮੰਗਿਆ ਗਿਆ ਕਿ ਕਿਉਂ ਨਾ ਉਨ੍ਹਾਂ ਨੂੰ ਪਾਰਟੀ ’ਚੋਂ ਕੱਢ ਦਿੱਤਾ ਜਾਵੇ। ਅਨੁਸ਼ਾਸਨੀ ਕਮੇਟੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪਾਰਟੀ ਖ਼ਿਲਾਫ਼ ਅਨੁਸ਼ਾਸਨਹੀਣਤਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਪਾਰਟੀ ਦੇ ਹੁਕਮ ਸਭ ਤੋਂ ਸਰਵਉੱਚ ਰਹਿਣਗੇ। ਦੱਸਣਯੋਗ ਹੈ ਕਿ ਤਲਵੰਡੀ ਸਾਬੋ ਹਲਕੇ ‘ਚ ਜੀਤ ਮਹਿੰਦਰ ਸਿੰਘ ਸਿੱਧੂ ਦੀ ਝੰਡੀ ਰਹੀ ਹੈ। ਜੀਤ ਮਹਿੰਦਰ ਸਿੰਘ ਇਕ ਵਾਰ ਆਜ਼ਾਦ, ਦੋ ਵਾਰ ਕਾਂਗਰਸ ਅਤੇ ਇਕ ਵਾਰ ਅਕਾਲੀ ਦਲ ਵੱਲੋਂ ਜੇਤੂ ਰਹੇ ਸਨ ਪਰ 2017 ਅਤੇ 2022 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਨੇ ਲਗਾਤਾਰ ਦੋ ਵਾਰ ਚੋਣ ਜਿੱਤ ਕੇ ਜੀਤ ਮਹਿੰਦਰ ਸਿੰਘ ਸਿੱਧੂ ਦੀ ਜਿੱਤ ‘ਤੇ ਬ੍ਰੇਕ ਲਾ ਦਿੱਤੀ ਸੀ।

Leave a Comment

Your email address will not be published. Required fields are marked *

Scroll to Top